ਜਲੰਧਰ— ਜਲੰਧਰ ਵਿਖੇ ਸੁਖਪਾਲ ਸਿੰਘ ਖਹਿਰਾ ਨੇ ਸੀ. ਐੱਲ. ਯੂ. ਦੇ ਮਾਮਲੇ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਰਵਾਈ ਗਈ ਜਾਂਚ ਦੀ ਸ਼ਲਾਘਾ ਕਰਦੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਨਵਜੋਤ ਸਿੰਘ ਸਿੱਧੂ ਵਧੀਆ ਹਨ, ਜਿਨ੍ਹਾਂ ਨੇ ਇਸ ਘਪਲੇ ਦੀ ਜਾਂਚ ਦੇ ਆਦੇਸ਼ ਤਾਂ ਦਿੱਤੇ ਹਨ ਅਤੇ ਦੂਜੇ ਪਾਸੇ ਅਮਰਿੰਦਰ ਸਿੰਘ ਇਸ ਪੂਰੇ ਮਾਮਲੇ 'ਤੇ ਚੁੱਪੀ ਧਾਰੀ ਬੈਠੇ ਹਨ। ਇਸ ਮੌਕੇ ਖਹਿਰਾ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕਰਵਾਈ ਗਈ ਜਾਂਚ ਦੇ ਕਈ ਦਸਤਾਵੇਜ਼ ਦਿਖਾਉਣ ਦਾ ਦਾਅਵਾ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਆਪਣੇ ਵੱਲੋਂ ਪੰਜਾਬ 'ਚ ਭ੍ਰਿਸ਼ਟਾਚਾਰ 'ਤੇ ਨੱਥ ਪਾਉਣ ਲਈ ਯਤਨ ਕੀਤੇ ਹਨ ਪਰ ਜੇਕਰ ਮੁੱਖ ਮੰਤਰੀ ਕੁਝ ਨਹੀਂ ਕਰ ਰਹੇ ਜਾਂ ਸਿੱਧੂ ਦੇ ਹੱਥ ਬੰਨ੍ਹ ਦਿੱਤੇ ਗਏ ਹਨ ਤਾਂ ਇਸ ਦੇ ਜ਼ਿੰਮੇਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਹੈ।
ਖਹਿਰਾ ਨੇ ਕਿਹਾ ਕਿ ਲੁਧਿਆਣਾ 'ਚ ਬਣਿਆ ਗ੍ਰੈਂਡ ਮੈਨਰਜ਼ ਹੋਮ ਵੱਡਾ ਸਕੈਮ ਹੈ, ਜਿਸ 'ਚ ਕਾਂਗਰਸ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਦਾ ਬਹੁਤ ਵੱਡਾ ਹੱਥ ਹੈ। ਇਸ 'ਚ ਭੂਸ਼ਣ ਦੇ ਕਾਫੀ ਸ਼ੇਅਰਜ਼ ਹਨ। ਆਪਣੇ ਮੰਤਰੀ ਦੀ ਇਸ ਗੱਲ 'ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਪਰਦਾ ਪਾਉਣ 'ਚ ਲੱਗੇ ਹੋਏ ਹਨ ਅਤੇ ਇਸ ਘਪਲੇ ਨੂੰ ਦਬਾ ਰਹੇ ਹਨ। ਉਨ੍ਹਾਂ ਨੇ ਕੈਪਟਨ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਕੈਬਨਿਟ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੇ ਹੋਏ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕੀਤੀ।
ਉਥੇ ਹੀ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ 'ਚ ਹੋਏ ਗਠਜੋੜ 'ਤੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਵਿਚਾਰਧਾਰਾ 'ਚ ਬਹੁਤ ਵੱਡਾ ਫਰਕ ਹੈ। ਖਹਿਰਾ ਨੇ ਕਿਹਾ ਕਿ ਅਕਾਲੀ ਦਲ ਟਕਸਾਲੀਆਂ ਨੇ ਗੱਲਬਾਤ ਦੌਰਾਨ ਹੀ ਆਪਣੇ ਉਮੀਦਵਾਰ ਐਲਾਨ ਕਰਕੇ ਗਠਜੋੜ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਪੇਪਰ ਦੇਣ ਗਿਆ ਵਿਦਿਆਰਥੀ ਸ਼ੱਕੀ ਹਾਲਾਤ 'ਚ ਲਾਪਤਾ
NEXT STORY