ਨਵੀਂ ਦਿੱਲੀ/ਚੰਡੀਗੜ੍ਹ-ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਗਏ ਹਨ। ਦੱਸ ਦੇਈਏ ਕਿ ਰਣਦੀਪ ਸੂਰਜੇਵਾਲ ਦੀ ਗੱਡੀ ਵਿਚ ਸਵਾਰ ਹੋ ਕੇ ਸੁਖਪਾਲ ਸਿੰਘ ਖਹਿਰਾ, ਜਗਦੇਵ ਕਮਾਲੂ ਅਤੇ ਪਿਰਮਲ ਸਿੰਘ ਰਾਹੁਲ ਦੀ ਰਿਹਾਇਸ਼ ਦੇ ਅੰਦਰ ਦਾਖ਼ਲ ਹੋਏ ਹਨ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ
ਇਥੇ ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਸਣੇ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਨੇ 3 ਜੂਨ ਨੂੰ ਕਾਂਗਰਸ ਪਾਰਟੀ ਜੁਆਇਨ ਕੀਤੀ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ। ਫਿਰ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਵੀ ਮਤਭੇਦ ਹੋ ਗਏ ਅਤੇ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ। ਹੁਣ ਉਨ੍ਹਾਂ ਨੇ ਬੀਤੇ ਦਿਨੀਂ ਮੁੜ ਕਾਂਗਰਸ ਦੀ ਪਾਰਟੀ ਵਿਚ ਵਾਪਸੀ ਕੀਤੀ।
ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਦਾਜ ਦੀ ਬਲੀ ਚੜ੍ਹੀ ਇਕ ਹੋਰ ਵਿਆਹੁਤਾ, ਮਾਪਿਆਂ ਨੂੰ ਕੀਤਾ ਸੀ ਵਾਇਸ ਮੈਸੇਜ, 'ਮੈਨੂੰ ਇਨ੍ਹਾਂ ਨੇ ਸਲਫਾਸ ਦੇ ਦਿੱਤਾ'
NEXT STORY