ਫਾਜ਼ਿਲਕਾ/ਜਲਾਲਾਬਾਦ (ਵੈੱਬ ਡੈਸਕ)- ਡਰੱਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਸ ਨੇ ਅੱਜ ਮੁੜ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਖਹਿਰਾ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਨਾਭਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੁਲਸ ਖਹਿਰਾ ਨੂੰ ਲੈ ਕੇ ਆਈ। ਪੁਲਸ ਵੱਲੋਂ ਰਿਵੀਜ਼ਨ ਪਟੀਸ਼ਨ ਪਾਈ ਗਈ ਸੀ ਅਤੇ ਰਿਮਾਂਡ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਖਹਿਰਾ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜਿਆ ਹੈ। ਇਸ ਤੋਂ ਪਹਿਲਾਂ ਖਹਿਰਾ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਸਨ। ਸਥਾਨਕ ਮਾਨਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਹੋਰ ਵੱਡਾ ਝਟਕਾ ਲੱਗਿਆ ਅਤੇ ਮਾਨਯੋਗ ਅਦਾਲਤ ਨੇ 12 ਅਕਤੂਬਰ 2023 ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ
ਇਥੇ ਇਹ ਵੀ ਦੱਸਣਾ ਜਰੂਰੀ ਬਣਦਾ ਹੈ ਕਿ ਬਚਾਅ ਪੱਖ ਦੇ ਵਕੀਲਾਂ ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਦਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਅਪਣਾਇਆ ਸੀ, ਜਿਸ 'ਤੇ ਮਾਨਯੋਗ ਹਾਈਕੋਰਟ ਵੱਲੋਂ ਪੰਜਾਬ ਪੁਲਸ ਨੂੰ ਇਸ ਸਬੰਧੀ ਜਵਾਬ ਦੇਣ ਲਈ 1 ਦਿਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਵੀ ਪਤਾ ਲੱਗਿਆ ਹੈ ਕਿ ਮਾਨਯੋਗ ਹਾਈ ਕੋਰਟ ਵਿਚ ਖਹਿਰਾ ਦੇ ਕੇਸ ਵਿਚ ਭਲਕੇ ਤੱਕ ਸੁਣਵਾਈ ਟਾਲ ਦਿੱਤੀ ਗਈ ਹੈ। ਉਧਰ ਅੱਜ ਇਥੇ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਮਾਮਲੇ ਵਿਚ ਸਥਾਨਕ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਸਬੰਧੀ ਤਹਿਸੀਲ ਕੰਪਲੈਕਸ ਦੇ ਬਾਹਰ ਪੁਲਸ ਵੱਲੋਂ ਬੈਰੀਕੇਟ ਲਗਾ ਕੇ ਪ੍ਰਬੰਧ ਕੀਤੇ ਗਏ।
ਇਸ ਦੇ ਨਾਲ ਹੀ ਐੱਸ. ਆਈ. ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਟੀ. ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀ. ਆਈ. ਜੀ. ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਸ ਨੇ ਪਿਛਲੀ ਪੇਸ਼ੀ 'ਚ ਇਸ ਦੇ ਆਧਾਰ 'ਤੇ ਰਿਮਾਂਡ ਵੀ ਹਾਸਲ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ 'ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਆਵੇਗੀ ਸਮੱਗਲਰਾਂ ਦੀ ਸ਼ਾਮਤ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਸ ਨੇ ਚੁੱਕਿਆ ਅਹਿਮ ਕਦਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਰਹੱਦੀ ਖੇਤਰ ਦੇ ਵਿਕਾਸ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ
NEXT STORY