ਜਲੰਧਰ (ਜ. ਬ.)-ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਜਿਸ ਤਰ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਨੂੰ ਐੱਨ. ਆਈ. ਏ. ਨੋਟਿਸ ਭੇਜ ਰਹੀ ਹੈ। ਇਸ ਤੋਂ ਸਾਫ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਨੀਤਿਕ ਅੱਤਵਾਦ ਫੈਲਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਖਹਿਰਾ ਨੇ ਕਿਹਾ ਕਿ ਕਸਾਨੀ ਅੰਦੋਲਨ ਦੀ ਹਮਾਇਤ ਕਰਨ ਵਾਲੇ ਲੋਕਾਂ ਨੂੰ ਡਰਾਉਣ, ਧਮਕਾਉਣ, ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਕੇਂਦਰੀ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ।
ਇਹ ਵੀ ਪੜ੍ਹੋ : NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’
ਖਹਿਰਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਸਫ਼ਲ ਕਰਨ ਲਈ ਭਾਜਪਾ ਕਦੇ ਖਾਲਿਸਤਾਨੀ, ਕਦੇ ਨਕਸਲੀ, ਅੱਤਵਾਦੀ, ਕਦੇ ਪਾਕਿਸਤਾਨ ਅਤੇ ਚੀਨ ਦੇਸ਼ਾਂ ਤੋਂ ਫਡਿੰਗ ਦੇ ਦੋਸ਼ਾਂ ਦੀ ਚਾਲ ਚੱਲਦੀ ਰਹੀ ਹੈ ਅਤੇ ਹੁਣ ਬੇਕਸੂਰ ਲੋਕਾਂ ’ਤੇ ਯੂ. ਏ. ਪੀ. ਏ. ਕਾਨੂੰਨ ਦੇ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ। ਜੋ ਸਪਸ਼ਟ ਕਰਦਾ ਹੈ ਕਿ ਭਾਜਪਾ ਸਰਕਾਰ ਕਿਸ ਤਰ੍ਹਾਂ ਇਸ ਅੰਦੋਲਨ ਨੂੰ ਲੈ ਕੇ ਅੰਦਰ ਖਾਤੇ ਖੋਖਲੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਦੀ ਕੇਂਦਰ ਸਰਕਾਰ ਦੇ ਗਲਤ ਕਦਮਾਂ ਦੀ ਖੁੱਲ੍ਹ ਕੇ ਆਲੋਚਨਾ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਬੇਕਸੂਰ ਲੋਕਾਂ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਸਾਜ਼ਿਸ਼ ਤੋਂ ਬਚਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਫਿਲੌਰ ਦੇ ਇਸ ਨੌਜਵਾਨ ਅਤੇ ਮਜ਼ਦੂਰ ਨੇ ਜ਼ਿੰਦਗੀ ਲਾਈ ਸੰਘਰਸ਼ ਦੇ ਲੇਖੇ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਤਰਨਤਾਰਨ 'ਚ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ, 2 ਵਿਅਕਤੀਆਂ ਨੂੰ ਮਾਰੀਆਂ ਗੋਲੀਆਂ
NEXT STORY