ਜਲੰਧਰ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ 'ਆਪਰੇਸ਼ਨ ਲੋਟਸ' ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਇਸ ਪੂਰੇ ਘਟਨਾਕ੍ਰਮ ਨੂੰ ਇਕ "ਡਰਾਮੈਟਿਕ ਫਰਾਡ" ਅਤੇ ਮਹਿਜ਼ ਇਕ "ਪਬਲੀਸਿਟੀ ਸਟੰਟ" ਕਰਾਰ ਦਿੱਤਾ ਹੈ।
ਭਗਵੰਤ ਮਾਨ ਸਰਕਾਰ ਨੂੰ ਚੁਣੌਤੀ
ਖਹਿਰਾ ਨੇ ਸਵਾਲ ਚੁੱਕਦੇ ਕਿਹਾ ਕਿ ਕਿ ਦੋ ਸਾਲ ਪਹਿਲਾਂ ਵਿਧਾਨ ਸਭਾ 'ਚ ਆਪਰੇਸ਼ਨ ਲੋਟਸ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ ਪਰ ਸਰਕਾਰ ਦੱਸੇ ਕਿ ਕੀ ਅੱਜ ਤੱਕ ਇਸ ਮਾਮਲੇ ਵਿੱਚ ਕੋਈ ਐੱਫ਼. ਆਈ. ਆਰ. (FIR) ਦਰਜ ਕੀਤੀ ਗਈ ਹੈ? ਉਨ੍ਹਾਂ ਪੁੱਛਿਆ ਕਿ ਕੀ ਕਿਸੇ ਕਥਿਤ ਦਲਾਲ ਨੂੰ ਫੜਿਆ ਗਿਆ ਜਾਂ ਕਿਸੇ ਦਾ ਨਾਮ ਜਨਤਕ ਕੀਤਾ ਗਿਆ?
ਇਹ ਵੀ ਪੜ੍ਹੋ: Punjab: ਵਿਆਹ ਵਾਲੇ ਘਰ 'ਚ ਪੈ ਗਏ ਵੈਣ! ਸ਼ਗਨ ਦੇ ਦਿਨ ਵਿਆਹ ਵਾਲੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਹਰਿਆਣਾ ਦੇ ਮੁੱਖ ਮੰਤਰੀ ਵਿਰੁੱਧ ਕਾਰਵਾਈ ਦੀ ਮੰਗ
ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕਥਿਤ ਤੌਰ 'ਤੇ ਆਫਰ ਮਿਲਣ ਦੇ ਮਾਮਲੇ 'ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵਿੱਚ ਹਿੰਮਤ ਹੈ ਤਾਂ ਉਹ ਹਰਿਆਣਾ ਦੇ ਮੁੱਖ ਮੰਤਰੀ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਵਿਖਾਉਣ। ਉਨ੍ਹਾਂ ਮੁਤਾਬਕ ਸਰਕਾਰ ਚਾਰੇ ਪਾਸਿਓਂ ਘਿਰੀ ਹੋਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਨਵੇਂ "ਸ਼ੋਸੇ" ਛੱਡ ਰਹੀ ਹੈ।
'ਆਪ' ਦਾ ਮਾਰਕੀਟ ਮੁੱਲ ਹੁਣ 'ਜ਼ੀਰੋ'
ਸੁਖਪਾਲ ਖਹਿਰਾ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅੱਜ ਦੀ ਤਾਰੀਖ਼ਕ 'ਚ ਆਮ ਆਦਮੀ ਪਾਰਟੀ ਦਾ ਮਾਰਕੀਟ ਵਿੱਚ "ਜ਼ੀਰੋ ਮੁੱਲ" ਹੈ ਅਤੇ ਇਹ ਇਕ ਘਾਟੇ ਦਾ ਸੌਦਾ ਬਣ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕੀ ਹੈ ਅਤੇ ਲੋਕਾਂ ਸਾਹਮਣੇ ਬੇਨਕਾਬ ਹੋ ਗਈ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਖਹਿਰਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਾਲਾਤ ਅਜਿਹੇ ਬਣ ਜਾਣਗੇ ਕਿ ਭਾਜਪਾ ਤਾਂ ਦੂਰ ਦੀ ਗੱਲ, ਕੋਈ ਵੀ ਹੋਰ ਸਿਆਸੀ ਪਾਰਟੀ 'ਆਪ' ਦੇ ਕਿਸੇ ਵੀ ਵਿਧਾਇਕ ਨੂੰ ਆਪਣੀ ਪਾਰਟੀ 'ਚ ਸ਼ਾਮਲ ਕਰਨ ਲਈ ਤਿਆਰ ਨਹੀਂ ਹੋਵੇਗੀ।
ਇਹ ਵੀ ਪੜ੍ਹੋ: ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਖਪਾਲ ਖਹਿਰਾ ਨੇ ਕਿਸਾਨ ਯੂਨੀਅਨਾਂ ਦੇ ਵਫ਼ਦ ਸਣੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
NEXT STORY