ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਖਹਿਰਾ ਨੇ 'ਆਪ' ਵਿਧਾਇਕਾਂ ਇੰਦਰਜੀਤ ਕੌਰ ਮਾਨ, ਸਰਬਜੀਤ ਕੌਰ ਮਾਣੂਕੇ, ਨਰਿੰਦਰ ਕੌਰ ਭਰਾਜ, ਜੀਵਨਜੋਤ ਕੌਰ ਅਤੇ ਡਾ. ਅਮਨਦੀਪ ਕੌਰ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਦੋਸ਼ ਲਾਇਆ ਹੈ ਕਿ ਉਨ੍ਹਾਂ ਖ਼ਿਲਾਫ਼ 'ਕੂੜ ਪ੍ਰਚਾਰ' ਕੀਤਾ ਜਾ ਰਿਹਾ ਹੈ ਅਤੇ ਇਸ ਪਿੱਛੇ ਸਿਆਸੀ ਹਿੱਤ ਲੁਕੇ ਹੋਏ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਵਿਰੋਧ ਕਰ ਰਹੀਆਂ ਵਿਧਾਇਕਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਕੇ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੂੰ ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਮਤਲਬ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਸਲ ਗੱਲ ਇਹ ਹੈ ਕਿ ਇਨ੍ਹਾਂ ਬੀਬੀਆਂ ਦੀਆਂ ਟਿਕਟਾਂ ਕੱਟੀਆਂ ਜਾ ਚੁੱਕੀਆਂ ਹਨ ਅਤੇ ਹੁਣ ਉਹ ਸਿਰਫ਼ ਆਪਣੀਆਂ ਟਿਕਟਾਂ ਬਚਾਉਣ ਦੀ ਖਾਤਿਰ ਦਿੱਲੀ ਵਾਲਿਆਂ ਦੇ ਇਸ਼ਾਰੇ 'ਤੇ ਉਨ੍ਹਾਂ ਵਿਰੁੱਧ ਬੋਲ ਰਹੀਆਂ ਹਨ। ਖਹਿਰਾ ਮੁਤਾਬਕ ਇਹ ਸਾਰੀ ਕਾਰਵਾਈ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੀਤੀ ਜਾ ਰਹੀ ਹੈ, ਜਦਕਿ ਵਿਧਾਇਕਾਂ ਸਿਰਫ਼ ਆਪਣੀ ਸਿਆਸੀ ਹੋਂਦ ਬਚਾਉਣ ਲਈ ਹਾਈਕਮਾਂਡ ਦੇ ਦਬਾਅ ਹੇਠ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ ਨਿਸ਼ਾਨੇ' ਫੁੰਡਣ ਦੀ ਕੀਤੀ ਕੋਸ਼ਿਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ ਰੱਦ
NEXT STORY