ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਤੁਰੰਤ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਦੋਸ਼ ਲਗਾਇਆ ਕਿ ਡੀ. ਐੱਮ. ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਰੰਧਾਵਾ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤਸੀਹੇ ਦਿੱਤੇ ਗਏ ਸਨ, ਜਿਸ ਕਾਰਨ ਉਨ੍ਹਾਂ ਨੇ ਖ਼ੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਗਗਨਦੀਪ ਰੰਧਾਵਾ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮੰਤਰੀ ਦਾ ਨਾਮ ਵੀ ਲਿਆ ਸੀ। ਸੁਖਪਾਲ ਖਹਿਰਾ ਨੇ ਭਗਵੰਤ ਮਾਨ ਅਤੇ ਪੰਜਾਬ ਪੁਲਸ ਤੋਂ ਦੋਸ਼ੀ ਮੰਤਰੀ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਪੁਲਸ ਦੀ ਨਿਰਪੱਖਤਾ 'ਤੇ ਸਵਾਲ ਖੜ੍ਹੇ ਹੋਣਗੇ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਾਣੋ ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖ਼ੁਦਕੁਸ਼ੀ ਕਰ ਲਈ ਹੈ। ਰੰਧਾਵਾ ਨੇ ਇਸ ਕਦਮ ਦੇ ਪਿੱਛੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰੰਧਾਵਾ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ, ਜਿਸ ਵਿਚ ਉਸ ਨੇ ਮੰਤਰੀ ਲਾਲਜੀਤ ਭੁੱਲਰ ਦਾ ਨਾਂ ਲਿਆ ਹੈ। ਵੀਡੀਓ ਵਿਚ ਰੰਧਾਵਾ ਨੇ ਇਹ ਕਿਹਾ ਕਿ ਖਾ ਲਈ ਸਲਫ਼ਾਸ ਤੁਹਾਡੇ ਯਾਰ ਨੇ, ਲਾਲਜੀਤ ਸਿੰਘ ਭੁੱਲਰ ਦੇ ਡਰ ਤੋਂ...ਹੁਣ ਨਹੀਂ ਮੈਂ ਬੱਚਦਾ...ਹੁਣ ਨਹੀਂ ਮੈਂ ਬੱਚਦਾ। ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ 'ਤੇ ਅੰਮ੍ਰਿਤਸਰ ਅਤੇ ਤਰਨਤਾਰਨ 'ਚ ਸੇਵਾਵਾਂ ਨਿਭਾ ਰਿਹਾ ਸੀ। ਘਟਨਾ ਤੋਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਡੀ. ਐੱਮ. 'ਤੇ ਟੈਂਡਰ ਸਬੰਧੀ ਦਬਾਅ ਪਾ ਰਹੇ ਸਨ। ਇਹ ਟੈਂਡਰ ਕਥਿਤ ਤੌਰ 'ਤੇ ਮੰਤਰੀ ਦੇ ਪਿਤਾ ਦੇ ਨਾਮ 'ਤੇ ਹੈ। ਫਿਲਹਾਲ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਅਨੁਸਾਰ ਇਕ ਵਿਅਕਤੀ ਨੇ ਵਿਭਾਗ ਦੇ ਗੋਦਾਮ ਲਈ ਜਗ੍ਹਾ ਦੀ ਬੇਨਤੀ ਕੀਤੀ ਸੀ। ਜਾਂਚ ਦੌਰਾਨ ਵਿਭਾਗ ਦੀ ਟੀਮ ਨੇ ਪਾਇਆ ਕਿ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਪ੍ਰਸਤਾਵਿਤ ਜਗ੍ਹਾ ਤੋਂ ਲੰਘਦੀਆਂ ਹਨ। ਇਸ ਦੇ ਚਲਦਿਆਂ ਵਿਭਾਗ ਨੇ ਉੱਥੇ ਗੋਦਾਮ ਬਣਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਪ੍ਰਸਤਾਵਿਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਆਪਣੇ ਦੌਰੇ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ 'ਤੇ ਕਥਿਤ ਤੌਰ 'ਤੇ ਦਬਾਅ ਪਾਇਆ।
ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ
NEXT STORY