ਜਲੰਧਰ/ਕਪੂਰਥਲਾ (ਵੈੱਬ ਡੈਸਕ)- ਪੰਜਾਬ 'ਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੇ ਪੁੱਤਰ ਦੀ ਮੌਤ ਹੋਣ 'ਤੇ ਖਹਿਰਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਵਿੰਨ੍ਹਦਿਆਂ ਸਰਕਾਰ ਦੇ 'ਰੰਗਲੇ ਪੰਜਾਬ' ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ।
ਇਹ ਵੀ ਪੜ੍ਹੋ: ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

ਸੋਸ਼ਲ ਮੀਡੀਆ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਖਹਿਰਾ ਨੇ ਸਵਾਲ ਕੀਤਾ ਕਿ ਜੇਕਰ ਇਕ ਪੁਲਸ ਅਫ਼ਸਰ ਵੀ ਆਪਣੇ ਪੁੱਤ ਨੂੰ ਨਸ਼ਿਆਂ ਦੀ ਮਾਰ ਤੋਂ ਨਹੀਂ ਬਚਾ ਸਕਿਆ ਤਾਂ ਸੂਬੇ ਦੇ ਆਮ ਲੋਕਾਂ ਦਾ ਕੀ ਹਾਲ ਹੋਵੇਗਾ? ਉਨ੍ਹਾਂ ਦੱਸਿਆ ਕਿ ਹਾਲਾਤ ਇੰਨੇ ਨਾਜ਼ੁਕ ਹੋ ਚੁੱਕੇ ਹਨ ਕਿ ਇਕ ਪਿਤਾ ਜੋਕਿ ਪੰਜਾਬ ਪੁਲਸ ਦਾ ਅਫ਼ਸਰ ਹੈ, ਉਹ ਖ਼ੁਦ ਕਹਿ ਰਿਹਾ ਹੈ ਕਿ ਜੇਕਰ ਬੱਚਿਆਂ ਨੂੰ ਬਚਾਉਣਾ ਹੈ ਤਾਂ ਪੰਜਾਬ ਛੱਡ ਦਿਓ। ਖਹਿਰਾ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਪੁੱਛਿਆ ਕਿ ਕੀ ਇਹੀ ਉਨ੍ਹਾਂ ਦਾ 'ਰੰਗਲਾ ਪੰਜਾਬ' ਹੈ? ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ 'ਚ ਨਸ਼ੇ ਬਹੁਤ ਆਸਾਨੀ ਨਾਲ ਉਪਲੱਬਧ ਹਨ ਪਰ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਾਂ ਦੀ ਰਾਜਨੀਤੀ 'ਚ ਰੁੱਝੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਅੰਮ੍ਰਿਤਸਰ ਦੇ ਇਕ ਨੌਜਵਾਨ ਫੁੱਟਬਾਲ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਅੰਮ੍ਰਿਤਸਰ ਦੇ ਕੋਟ ਖਾਲਸਾ ਅਧੀਨ ਆਉਂਦੇ ਗੁਰੂ ਨਾਨਕਪੁਰਾ ਇਲਾਕੇ ਵਿਚ 26 ਸਾਲਾ ਆਕਾਸ਼ ਸੈਣੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਆਕਾਸ਼ ਇਕ ਫੁੱਟਬਾਲ ਖਿਡਾਰੀ ਸੀ ਅਤੇ ਉਸ ਨੇ ਬੀ. ਐੱਸ. ਸੀ. ਦੀ ਪੜ੍ਹਾਈ ਕੀਤੀ ਹੋਈ ਸੀ। ਉਸ ਦੇ ਪਿਤਾ ਅਸ਼ੋਕ ਕੁਮਾਰ ਪੰਜਾਬ ਪੁਲਸ 'ਚ ਹੈੱਡ ਕਾਂਸਟੇਬਲ ਹਨ। ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਸੀ ਉਹ ਆਪਣੇ ਪੁੱਤਰ ਨੂੰ ਨਸ਼ਾ ਛੁਡਾਉਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਚੁੱਕੇ ਸਨ। ਉਹ ਵੀਰਵਾਰ ਰਾਤ ਨੂੰ ਹੀ ਉਸ ਨੂੰ ਸੈਂਟਰ ਤੋਂ ਘਰ ਲੈ ਕੇ ਆਏ ਸਨ ਪਰ ਅਗਲੀ ਸਵੇਰ ਉਹ ਆਪਣੇ ਸਾਥੀ ਨਾਲ ਕਿਤੇ ਚਲਾ ਗਿਆ ਸੀ ਅਤੇ ਖੇਤਾਂ ਵਿਚ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਦੱਸਿਆ ਕਿ ਆਕਾਸ਼ ਨੇੜਲੇ ਖੇਤਾਂ ਵਿੱਚ ਪਿਆ ਸੀ। ਜਦੋਂ ਅਸੀਂ ਪਹੁੰਚੇ ਤਾਂ ਆਕਾਸ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਨੇ ਆਪਣੇ ਆਪ ਨੂੰ ਟੀਕਾ ਲਗਾਇਆ ਸੀ। ਉਸ ਨੇ ਪਹਿਲਾਂ ਵੀ ਇਸ ਤਰ੍ਹਾਂ ਟੀਕਾ ਲਗਾਇਆ ਸੀ ਪਰ ਇਸ ਵਾਰ ਇਹ ਟੀਕਾ ਓਵਰਡੋਜ਼ ਹੋ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ ਪੋਲ! ਪੁਲਸ ਮੁਲਾਜ਼ਮ ਦੇ ਪੁੱਤ ਦੀ ਓਵਰਡੋਜ਼ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖਰੜ 'ਚ ਸ਼੍ਰੀ ਹਿੰਦੂ ਤਖਤ ਦੇ ਆਗੂ 'ਤੇ ਹਮਲਾ
NEXT STORY