ਸ੍ਰੀ ਮੁਕਤਸਰ ਸਾਹਿਬ- ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਬੁੱਟਰ ਬਖੂਆ ਦੇ ਰਹਿਣ ਵਾਲੇ ਭਾਰਤੀ ਸੈਨਾ ਦੇ ਰਾਈਫਲਮੈਨ ਸੁਖਪ੍ਰੀਤ ਸਿੰਘ ਦੀ ਮੰਗਲਵਾਰ ਰਾਤ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਡਿਊਟੀ ਦੌਰਾਨ ਮੌਤ ਹੋ ਗਈ। ਸੁਖਪ੍ਰੀਤ ਸਿੰਘ ਦਾ ਇਸੇ ਸਾਲ ਨਵੰਬਰ ਮਹੀਨੇ ਵਿਆਹ ਧਰਿਆ ਹੋਇਆ ਸੀ। ਸ਼ਹੀਦ ਜਵਾਨ ਦੇ ਚਾਚੇ ਗੁਰਦਿਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਕ ਸੂਬੇਦਾਰ ਦਾ ਫ਼ੋਨ ਆਇਆ, ਜਿਨ੍ਹਾਂ ਨੇ ਇਸ ਦੁੱਖ਼ਦਾਈ ਹਾਦਸੇ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
ਉਨ੍ਹਾਂ ਕਿਹਾ ਕਿ ਸੂਬੇਦਾਰ ਨੇ ਸਾਨੂੰ ਦੱਸਿਆ ਕਿ ਬੀਤੀ ਰਾਤ ਡਿਊਟੀ ਦੌਰਾਨ ਪਹਾੜੀ ਤੋਂ ਇਕ ਵੱਡੀ ਚੱਟਾਨ (ਬੋਲਡਰ) ਸੁਖਪ੍ਰੀਤ 'ਤੇ ਆ ਡਿੱਗੀ, ਜਿਸ ਕਾਰਨ ਉਸ ਦਾ ਪੈਰ ਫਿਸਲ ਗਿਆ ਅਤੇ ਉਸ ਦੀ ਜਾਨ ਚਲੀ ਗਈ। ਇਸ ਹਾਦਸੇ 'ਚ ਤਿੰਨ ਹੋਰ ਜਵਾਨ ਵੀ ਜ਼ਖ਼ਮੀ ਹੋਏ ਹਨ। ਦੱਸਣਯੋਗ ਹੈ ਕਿ ਸੁਖਪ੍ਰੀਤ ਸਿੰਘ ਸਾਲ 2019 'ਚ ਬਾਰ੍ਹਵੀਂ ਜਮਾਤ ਪਾਸ ਕਰਨ ਮਗਰੋਂ ਭਾਰਤੀ ਸੈਨਾ 'ਚ ਭਰਤੀ ਹੋਇਆ ਸੀ। ਉਸ ਦੀ ਮੰਗਣੀ ਗੁਆਂਢੀ ਪਿੰਡ ਦੀ ਇਕ ਕੁੜੀ ਨਾਲ ਹੋਈ ਸੀ ਅਤੇ ਨਵੰਬਰ 'ਚ ਦੋਵਾਂ ਦਾ ਵਿਆਹ ਤੈਅ ਕੀਤਾ ਗਿਆ ਸੀ ਪਰ ਇਸ ਅਣਹੋਣੀ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਚੂਰ-ਚੂਰ ਕਰ ਦਿੱਤੀਆਂ।
ਇਹ ਵੀ ਪੜ੍ਹੋ: ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ ਦਾ ਪਾਣੀ
ਗੁਰਦਿਸ਼ ਸਿੰਘ ਨੇ ਦੱਸਿਆ ਸੁਖਪ੍ਰੀਤ ਸਾਡੇ ਪਰਿਵਾਰ ਵਿੱਚੋਂ ਫ਼ੌਜ 'ਚ ਭਰਤੀ ਹੋਣ ਵਾਲਾ ਪਹਿਲਾ ਨੌਜਵਾਨ ਸੀ। ਬਾਰ੍ਹਵੀਂ ਕਰਨ ਤੋਂ ਬਾਅਦ ਹੀ ਉਸ 'ਚ ਫ਼ੌਜ 'ਚ ਜਾਣ ਦਾ ਜਜ਼ਬਾ ਜਾਗਿਆ ਸੀ। ਉਹ ਆਖਰੀ ਵਾਰ ਲਗਭਗ ਤਿੰਨ ਮਹੀਨੇ ਪਹਿਲਾਂ ਛੁੱਟੀ ਆਇਆ ਸੀ। ਇਕ ਕਿਸਾਨ ਪਰਿਵਾਰ ਨਾਲ ਸਬੰਧਤ ਸੁਖਪ੍ਰੀਤ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇਕ ਛੋਟੀ ਭੈਣ ਛੱਡ ਗਿਆ ਹੈ। ਸੁਖਪ੍ਰੀਤ ਦੀ ਭੈਣ ਕੈਨੇਡਾ 'ਚ ਪੜ੍ਹਾਈ ਕਰ ਰਹੀ ਹੈ। ਪਰਿਵਾਰ ਮੁਤਾਬਕ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਅਜੇ ਪਹੁੰਚਣੀ ਬਾਕੀ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ, ਕਿਉਂਕਿ ਉਸ ਦੀ ਛੋਟੀ ਭੈਣ ਵੀਰਵਾਰ ਨੂੰ ਭਾਰਤ ਪਹੁੰਚ ਰਹੀ ਹੈ। ਪਿੰਡ ਦੇ ਰਹਿਣ ਵਾਲੇ ਹਰਬੰਸ ਸਿੰਘ ਨੇ ਕਿਹਾ ਕਿ ਸੁਖਪ੍ਰੀਤ ਬਹੁਤ ਹੀ ਹੋਣਹਾਰ ਲੜਕਾ ਸੀ ਅਤੇ ਪਿੰਡ 'ਚ ਹਰ ਕਿਸੇ ਦਾ ਸਤਿਕਾਰ ਕਰਦਾ ਸੀ।
ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ
NEXT STORY