ਜਲਾਲਾਬਾਦ (ਨਿਖੰਜ, ਜਤਿੰਦਰ) - ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਸਾਂਸਦ ਬਣਨ ਤੋਂ ਬਾਅਦ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵਿਧਾਇਕ ਦੀ ਸੀਟ ਖਾਲੀ ਹੋ ਚੁੱਕੀ ਹੈ ਅਤੇ ਇਸ ਸ਼ੀਟ 'ਤੇ ਪੰਜਾਬ ਸਰਕਾਰ ਵਲੋਂ ਸਤੰਬਰ ਮਹੀਨੇ ਜਿਮਨੀ ਚੋਣ ਕਰਵਾਈ ਜਾਣੀ ਹੈ। ਇਸ ਚੋਣ ਲਈ ਹਰੇਕ ਪਾਰਟੀ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ਨੁੱਕੜ ਮੀਟਿੰਗਾਂ ਅਤੇ ਵਰਕਰਾਂ ਮੀਟਿੰਗਾਂ ਕੀਤੀਆ ਜਾ ਰਹੀਆਂ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸੀ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਾਕਾ ਕੰਬੋਜ ਵਲੋਂ ਆਪਣੀ ਟਿਕਟ ਦੀ ਦਾਅਵੇਦਾਰੀ ਲਈ ਟਕਸਾਲੀ ਕਾਂਗਰਸੀ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆ ਜਾ ਰਹੀਆਂ । ਇਸ ਮੀਟਿੰਗ ਦੌਰਾਨ ਟਕਸਾਲੀ ਕਾਂਗਰਸੀ 'ਚ ਸ਼ਾਮਲ ਡਾ.ਸ਼ਿਵ ਛਾਬੜਾ, ਡਾ.ਰਾਕੇਸ਼ ਉਤਰੇਜਾ, ਜਸਵਿੰਦਰ ਵਰਮਾ, ਕੈਲਾਸ਼ ਚੰਦਰ ਆਦਿ ਵਰਕਰ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਟਕਸਾਲੀ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕਾਕਾ ਕੰਬੋਜ ਕਾਫੀ ਲੰਬੇ ਸਮੇਂ ਤੋਂ ਕਾਂਗਰਸੀ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਉਹ ਕੰਬੋਜ਼ ਬਿਰਾਦਰੀ ਦਾ ਹੀ ਨਹੀਂ ਸਗੋਂ ਹਰੇਕ ਵਰਗ ਦੇ ਭਾਈਚਾਰੇ ਦੇ ਦੁੱਖ-ਸੁੱਖ ਦਾ ਹਿੱਸਾ ਬਣਦੇ ਹਨ। ਕਾਕਾ ਕੰਬੋਜ਼ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਦੇ ਸਮਰਥਨ ਨਾਲ ਹੀ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਜਿਮਨੀ ਚੋਣ ਲਈ ਆਪਣੇ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਂਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਜਿਮਨੀ ਚੋਣ ਦੀ ਟਿਕਟ ਦੇ ਇਲੈਕਸ਼ਨ ਲੜਵਾਉਣਗੇ ਅਤੇ ਉਨ੍ਹਾਂ ਨੂੰ ਪੂਰਨ ਤੌਰ 'ਤੇ ਵਿਸ਼ਵਾਸ਼ ਹੈ। ਕਾਕਾ ਕੰਬੋਜ਼ ਨੇ ਅੱਗੇ ਬੋਲਦਿਆਂ ਕਿਹਾ ਕਿ ਜੇਕਰ ਜਲਾਲਾਬਾਦ ਦੀ ਵਿਧਾਨ ਸਭਾ ਸ਼ੀਟ ਤੋਂ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਇਹ ਸ਼ੀਟ ਭਾਰੀ ਲੀਡ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਂਣਗੇ।
ਮੋਦੀ ਸਰਕਾਰ 'ਤੇ ਵਰ੍ਹੇ ਸੁਖਪਾਲ ਖਹਿਰਾ, ਪੰਜਾਬ ਸਰਕਾਰ ਨੂੰ ਸਲਾਹ
NEXT STORY