ਲੁਧਿਆਣਾ (ਅਨਿਲ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾ ਕੇ ਦਿੱਤੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਪੱਤਰ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਗੱਲ ਕਰਦੇ ਹੋਏ ਲਿਖਿਆ ਹੈ ਕਿ ਉਨ੍ਹਾਂ ਨੇ ਪਿਛਲੇ ਲਗਭਗ ਢਾਈ ਦਹਾਕਿਆਂ ਤੋਂ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਇਕ ਕਰਕੇ ਬੜੀ ਈਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।
ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ
ਪਿਛਲੇ ਸਮੇਂ ਵਿੱਚ ਪਾਰਟੀ ਵੱਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਬੜੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੈ। ਮੌਜੂਦਾ ਸਮੇਂ ਵਿੱਚ ਮੈਂ ਇਹ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਮਰਥ ਹਾਂ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ । ਅੱਗੇ ਲਿਖਦੇ ਹੋਏ ਗਰਚਾ ਨੇ ਕਿਹਾ ਕਿ 'ਆਪ' ਜੀ ਨੂੰ ਆਪਣੇ ਅਸਤੀਫ਼ੇ ਦੀ ਕਾਪੀ ਚੰਡੀਗੜ੍ਹ ਦਫ਼ਤਰ ਭੇਜ ਰਿਹਾ ਹਾਂ, ਆਸ ਕਰਦਾ ਹਾਂ ਕਿ ਮੇਰਾ ਅਸਤੀਫ਼ਾ ਪ੍ਰਵਾਨ ਕਰੋਗੇ।
ਗਰਚਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਅੱਜ ਸਾਰਾ ਦਿਨ ਹੁੰਦੀਆਂ ਰਹੀਆਂ। ਵੱਖ-ਵੱਖ ਆਗੂਆਂ ਵੱਲੋਂ ਪੱਤਰਕਾਰਾਂ ਨੂੰ ਇਸ ਬਾਰੇ ਜਾਣਕਾਰੀ ਲੈਣ ਲਈ ਫੋਨ ਵੀ ਖੜ੍ਹਕਦੇ ਰਹੇ। ਅਕਾਲੀ ਦਲ ਦੇ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਆਪਣੇ ਅਸਤੀਫ਼ੇ ਦੇਣ ਦੀ ਪੁਸ਼ਟੀ ਤਾਂ ਕੀਤੀ ਪਰ ਹਾਲੇ ਹੋਰ ਵਧੇਰੇ ਜਾਣਕਾਰੀ ਨਹੀਂ ਦਿੱਤੀ। ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਅੱਗੇ ਜੋ ਵੀ ਫ਼ੈਸਲਾ ਉਹ ਲੈਣਗੇ, ਉਸ ਦੀ ਜਾਣਕਾਰੀ ਜ਼ਰੂਰ ਦੇਣਗੇ।
ਇਹ ਵੀ ਪੜ੍ਹੋ- ਕਾਂਗਰਸ 'ਚੋਂ ਬਾਗੀ ਹੋਏ ਆਗੂਆਂ ਲਈ ਰੰਧਾਵਾ ਦੇ ਸਖ਼ਤ ਤੇਵਰ, ਘਰ ਵਾਪਸੀ ਨੂੰ ਲੈ ਕੇ ਸੁਣਾਈਆਂ ਖ਼ਰੀਆਂ-ਖ਼ਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਪਰਮਿੰਦਰ ਚਿੜੀ ਸਣੇ ਦੋ ਦਾ ਐਨਕਾਊਂਟਰ
NEXT STORY