ਸੁਲਤਾਨਪੁਰ ਲੋਧੀ (ਧੀਰ) : ਸੁਲਤਾਨਪੁਰ ਲੋਧੀ'ਚ ਇਕ ਨੌਜਵਾਨ ਵਲੋਂ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਤਲਵੰਡੀ ਚੌਧਰੀਆਂ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : 15 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪੁਲਸ ਮੁਲਾਜ਼ਮ
ਐੱਸ. ਐੱਚ. ਓ. ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ 'ਚ ਪੀੜਤ ਕੁੜੀ ਨੇ ਦੱਸਿਆ ਕਿ ਇਕ ਨੌਜਵਾਨ ਆਮ ਤੌਰ 'ਤੇ ਉਸਦੇ ਘਰ ਆਉਂਦਾ ਸੀ। ਉਸਨੇ ਪਹਿਲਾਂ ਉਸਦੀ ਮਰਜ਼ੀ ਦੇ ਖ਼ਿਲਾਫ਼ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਤੇ ਫਿਰ ਉਸਦੇ ਪਰਿਵਾਰ ਮੈਂਬਰਾਂ ਨੂੰ ਦੱਸਣ 'ਤੇ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦੇ ਕੇ ਉਸਦੇ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਬੀਤੇ 1 ਸਤੰਬਰ ਨੂੰ ਉਹ ਜਦੋਂ ਗੁਰਦੁਆਰਾ ਸਾਹਿਬ ਤੋਂ ਇੱਕਲੀ ਪਾਣੀ ਲੈਣ ਗਈ ਸੀ ਤਾਂ ਉਸਨੇ ਜ਼ਬਰਦਸਤੀ ਉਸਨੂੰ ਫੜ ਲਿਆ ਤੇ ਆਪਣੇ ਘਰ ਲੈ ਕੇ ਜਾਣ ਲੱਗਾ, ਜਿਸ 'ਚ ਉਸਦੇ ਭਰਾ ਨੇ ਵੀ ਉਸਦਾ ਸਾਥ ਦਿੱਤਾ। ਉਕਤ ਕੁੜੀ ਨੇ ਦੱਸਿਆ ਕਿ ਉਸ ਵੱਲੋਂ ਰੌਲਾ ਪਾਉਣ 'ਤੇ ਉਸਦਾ ਭਰਾ ਉੱਥੇ ਆ ਗਿਆ। ਜਿਸਨੇ ਉਸਨੂੰ ਛੁਡਾ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ : ਪੁਲਸ ਇੰਸਪੈਕਟਰ ਦੀ ਕਰਤੂਤ: ਸਾਬਕਾ ਸੂਬੇਦਾਰ ਦੇ ਘਰ ਦੇ ਬਾਹਰ ਕੈਮਰੇ ਅੱਗੇ ਖੜ੍ਹ ਕਰਦਾ ਹੈ ਗੰਦਾ ਕੰਮ, ਵੇਖੋ ਵੀਡੀਓ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਉਕਤ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 376, 506 ਆਈ. ਪੀ. ਸੀ. ਧਾਰਾ ਤਹਿਤ ਬਲਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਤੇ ਉਸਦੇ ਭਰਾ ਗੁਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ ਘਟਨਾ : ਘਰ 'ਚ ਦਾਖ਼ਲ ਹੋ ਕੇ ਪਹਿਲਾਂ ਵਿਆਹੁਤਾ ਦੀ ਕੀਤੀ ਕੁੱਟਮਾਰ ਫ਼ਿਰ ਮਿਟਾਈ ਹਵਸ
ਬਿੱਲ ਭਰਨ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਨ ਨਾਲ ਲੱਥਪਥ ਮਿਲੀ ਲਾਸ਼
NEXT STORY