ਸੁਲਤਾਨਪੁਰ ਲੋਧੀ (ਦੀਪਕ ਸ਼ਰਮਾ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਕੇਂਦਰੀ ਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਪੁੱਜਣਾ ਲਗਾਤਾਰ ਜਾਰੀ ਹੈ। ਇਸ ਸਬੰਧ 'ਚ ਜਿਥੇ ਸੂਬੇ ਦੇ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂ ਬੀਤੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾ ਰਹੇ ਹਨ, ਉਥੇ ਹੀ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਸ਼ੇਸ਼ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀਪ੍ਰਹਿਲਾਦ ਸਿੰਘ ਪਟੇਲ ਸ਼ਮੂਲੀਅਤ ਕਰਨ ਲਈ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਪਟੇਲ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਅੰਡਰ ਸੈਕਟਰੀ ਸ੍ਰੀ ਐੱਸ.ਐੱਸ. ਵਰਮਾ, ਮੀਡੀਆ ਸਲਾਹਕਾਰ ਨਿਤਿਨ ਤ੍ਰਿਪਾਠੀ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਸਰਵਨ ਸਿੰਘ ਕੁਲਾਰ, ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਹਰਵਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।
ਇਸ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਰਬਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ ਤੇ ਰੱਬੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੌਰਾਨ ਉਨ੍ਹਾਂ ਦੀ ਪਵਿੱਤਰ ਚਰਨਛੋਹ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਵਿਖੇ ਆ ਕੇ ਉਨ੍ਹਾਂ ਨੂੰ ਬੇਹੱਦ ਆਤਮਕ ਸਕੂਨ ਹਾਸਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਪਾਕਿਸਤਾਨ ਸਥਿਤ ਪਿੰਡ ਬੜਾ ਬੁਰਾਨੀ ਖੇੜਾ ਤੋਂ ਹੈ ਅਤੇ ਉਨ੍ਹਾਂ ਦੇ ਵੱਡ-ਵਡੇਰੇ ਲੋਧੀ ਖਾਨਦਾਨ 'ਚੋਂ ਸਨ, ਜਿਸ ਕਾਰਨ ਸੁਲਤਾਨਪੁਰ ਲੋਧੀ ਨਾਲ ਉਨ੍ਹਾਂ ਦੇ ਵਡੇਰਿਆਂ ਦਾ ਸਬੰਧ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੂੰ ਗੁਰੂ ਨਾਨਕ ਸਾਹਿਬ ਦੇ ਨਾਂਅ 'ਤੇ ਸੁਲਤਾਨਪੁਰ ਲੋਧੀ ਵਿਖੇ ਪਿੰਡ ਵਸਾਉਣ ਦਾ ਸੁਭਾਗ ਹਾਸਲ ਹੋਇਆ ਹੈ। ਭਾਰਤ ਸਰਕਾਰ ਦਾ ਮੁੱਖ ਮੰਤਵ ਇਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ 'ਚ ਉਭਾਰਿਆ ਜਾਵੇ। ਇਸ ਤੋਂ ਬਾਅਦ ਕੇਂਦਰੀ ਸੱਭਿਆਚਾਰਕ ਮੰਤਰੀ ਸ੍ਰੀ ਪਟੇਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ 10 ਮਿੰਟ ਦੀ ਦਸਤਾਵੇਜ਼ੀ ਡਾਕੂਮੈਂਟਰੀ ਵੀ ਵੇਖੀ। ਇਹ ਡਾਕੂਮੈਂਟਰੀ ਭਾਰਤ ਦੇ ਸੱਭਿਆਚਾਰ ਮੰਤਰਾਲੇ ਵਲੋਂ ਤਿਆਰ ਕੀਤੀ ਗਈ ਹੈ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਮੰਤਰੀ ਸ੍ਰੀ ਪਟੇਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਥੋੜ੍ਹੇ ਸਮੇਂ 'ਚ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਣ ਦਾ ਇਹ ਬਿਹਤਰੀਨ ਉਪਰਾਲਾ ਹੈ। ਉਨ੍ਹਾਂ ਇਸ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਵੀ ਕੀਤਾ।
ਸੁਲਤਾਨਪੁਰ ਲੋਧੀ ਆ ਰਹੀਆਂ ਸੰਗਤਾਂ ਲਈ ਆਵਾਜਾਈ ਦਿੱਕਤਾਂ ਦੂਰ ਕਰੇ ਪੰਜਾਬ ਸਰਕਾਰ : ਪ੍ਰੋ. ਚੰਦੂਮਾਜਰਾ
ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆ ਰਹੀਆਂ ਸੰਗਤਾਂ ਨੂੰ ਆਵਾਜਾਈ 'ਚ ਭਾਰੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤੇਜ਼ੀ ਨਾਲ ਸੰਗਤਾਂ ਦੀ ਆਮਦ ਵੱਧ ਰਹੀ ਹੈ ਉਸ ਮੁਤਾਬਕ ਪੰਜਾਬ ਸਰਕਾਰ ਦੇ ਆਵਾਜਾਈ ਪ੍ਰਬੰਧ ਨਾਕਾਫੀ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ 'ਚ ਸ਼ਾਮਲ ਹੋਣ ਆ ਰਹੀਆਂ ਸੰਗਤਾਂ ਨੂੰ ਆ ਰਹੀ ਆਵਾਜਾਈ ਸਮੱਸਿਆ ਵੱਲ ਤੁਰੰਤ ਧਿਆਨ ਦੇਣ ਅਤੇ ਸੁਲਤਾਨਪੁਰ ਲੋਧੀ ਵਿਖੇ ਸੰਗਤ ਦੀ ਆਮਦ ਨੂੰ ਵੇਖਦਿਆਂ ਆਵਾਜਾਈ ਪ੍ਰਬੰਧਾਂ ਦਾ ਵਿਸਥਾਰ ਕਰਵਾਉਣ।
ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਲਈ ਅਕਾਲੀ ਦਲ ਬਾਦਲ ਹੋਇਆ ਪੱਬਾਂ ਭਾਰ
NEXT STORY