ਸੁਲਤਾਨਪੁਰ ਲੋਧੀ,(ਅਸ਼ਵਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਸੇਵਾ ਤੇ ਸਹੂਲਤ ਲਈ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਇਸ ਸਬੰਧੀ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਅੱਜ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਨਾਲ ਸੁਲਤਾਨਪੁਰ ਲੋਧੀ ਤੇ ਆਰ ਸੀ ਐਫ ਤੇ ਵਿਖੇ ਮੀਟਿੰਗ ਕਰਕੇ ਗੁਰਪੁਰਬ ਸਮਾਗਮਾਂ ਦੌਰਾਨ ਸੰਗਤ ਦੀ ਸੇਵਾ ਵਿਚ ਵੱਧ ਚੜਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਵਿਧਾਇਕ ਚੀਮਾ ਨੇ ਦੱਸਿਆ ਕਿ 28 ਨਵੰਬਰ ਤੋਂ 30 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਲਈ ਲੰਗਰ ਵਿਵਸਥਾ, ਸਾਫ ਸਫਾਈ, ਆਵਾਜਾਈ ਸੰਚਾਲਨ, ਜੋੜਿਆਂ ਦੀ ਸੇਵਾ ਆਦਿ ਲਈ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਧਾਰਮਿਕ ਜਥੇਬੰਦੀਆਂ, ਗੈਰ ਸਰਕਾਰੀ ਸੰਗਠਨਾਂ ਤੇ ਪ੍ਰਸ਼ਾਸ਼ਨ ਨੂੰ ਵੱਡਮੁੱਲਾ ਸਹਿਯੋਗ ਦਿੱਤਾ ਜਾਵੇਗਾ।
ਉਨਾਂ ਦੱਸਿਆ ਕਿ ਪਿੰਡਾਂ ਦੇ ਯੂਥ ਕਲੱਬਾਂ, ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜ ਅਨੁਸਾਰ ਮਨੁੱਖੀ ਸ਼ਕਤੀ ਨੂੰ ਤਾਇਨਾਤ ਕਰਕੇ ਸੰਗਤ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
ਉਨਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਸਮਾਰੋਹਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ 30 ਨਵੰਬਰ ਨੂੰ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਅਨੇਕਾਂ ਮੰਤਰੀ ਸਾਹਿਬਾਨ ਵੀ 30 ਨਵੰਬਰ ਦੇ ਸਮਾਗਮ ਵਿਚ ਹਾਜ਼ਰੀ ਭਰਨਗੇ।
2 ਦਰਜਨ ਗੁੰਡਿਆਂ ਨੇ ਦਿਨ-ਦਿਹਾੜੇ ਗਰੀਬ ਮਜ਼ਦੂਰ ਨੂੰ ਕੁੱਲੀ ਸਮੇਤ ਲਾਈ ਅੱਗ
NEXT STORY