ਸੁਲਤਾਨਪੁਰ ਲੋਧੀ,(ਸੋਢੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸਬ-ਡਵੀਜ਼ਨ ਸੁਲਤਾਨਪੁਰ ਲੋਧੀ 'ਚ ਚੱਪੇ-ਚੱਪੇ 'ਤੇ ਪਿਛਲੇ 5 ਦਿਨਾਂ ਤੋਂ ਪੁਲਸ ਕਰਮਚਾਰੀ ਤਾਇਨਾਤ ਹਨ ਤੇ 5000 ਤੋਂ ਵੱਧ ਪੁਲਸ ਕਰਮਚਾਰੀ ਤੇ ਅਧਿਕਾਰੀ ਇਸ ਇਲਾਕੇ 'ਚ ਤਾਇਨਾਤ ਹੋਣ ਦੇ ਬਾਵਜੂਦ ਵੀ ਚੋਰ ਗਿਰੋਹ ਸਰਗਰਮ ਹੈ ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਤੇ ਸ਼ਤਾਬਦੀ ਸਮਾਗਮਾਂ 'ਚ ਹਿੱਸਾ ਲੈਣ ਗਈਆਂ ਸੰਗਤਾਂ ਦੇ ਘਰਾਂ 'ਚ ਚੋਰੀਆਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ।

ਇਸੇ ਤਰ੍ਹਾਂ ਬੀਬੀ ਰਾਤ ਪਿੰਡ ਗਾਜੀਪੁਰ ਵਿਖੇ ਪਾਣੀ ਵਾਲੀ ਟੈਂਕੀ ਨੇੜਲੇ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਖਬਰ ਕਾਰਣ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਗੁਰਮੀਤ ਸਿੰਘ ਪਿੰਡ ਗਾਜੀਪੁਰ ਨੇ ਪੁਲਸ ਕੋਲ ਕੀਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਹ ਸਾਰਾ ਪਰਿਵਾਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਣ ਲਈ ਘਰ ਦੇ ਦਰਵਾਜ਼ਿਆਂ ਨੂੰ ਜਿੰਦਰੇ ਲਗਾ ਕੇ ਗਏ ਪਰ ਜਦੋਂ ਰਾਤ 9.30 ਵਜੇ ਵਾਪਸ ਆਏ ਤਾਂ ਘਰ ਦੇ ਅੰਦਰ ਦੇਖਿਆ ਕਿ ਕੱਪੜੇ ਤੇ ਹੋਰ ਸਾਮਾਨ ਖਿਲਰਿਆ ਹੋਇਆ ਸੀ। ਸਾਰੇ ਦਰਾਜ, ਅਲਮਾਰੀਆਂ ਦੇ ਲਾਕ ਤੋੜ ਕੇ ਚੋਰੀ ਕਰਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ 10 ਤੋਲੇ ਸੋਨਾ, 50 ਹਜ਼ਾਰ ਨਕਦੀ, 4 ਘੜੀਆਂ, 3 ਮੋਬਾਇਲ , 4 ਨਵੇਂ ਸੂਟ ਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਹੈ। ਉਨ੍ਹਾਂ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਸਰਵਨ ਸਿੰਘ ਬੱਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਦੋਸ਼ੀ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ।
ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਨੌਕਰੀਆਂ, ਇਸ ਯੋਜਨਾ ਰਾਹੀਂ ਹੋਵੇਗੀ ਭਰਤੀ
NEXT STORY