ਸੁਲਤਾਨਪੁਰ ਲੋਧੀ ( ਸੋਢੀ ,ਅਸ਼ਵਨੀ)- ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੌਰਾਨ ਅੱਜ ਸ਼ਾਮ 4 ਵਜੇ ਕਰੀਬ ਗੋਲੀਆਂ ਚੱਲਣ ਅਤੇ ਪੱਥਰਬਾਜੀ ਹੋਣ ਦੀ ਖਬਰ ਮਿਲੀ ਹੈ । ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਲਵੰਡੀ ਪੁਲ ਚੌਂਕ, ਸੁਲਤਾਨਪੁਰ ਲੋਧੀ ਵਿਖੇ ਰੋਸ ਵਜੋ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਵਿਚ ਵੋਟਿੰਗ ਦਾ ਕੰਮ ਜਾਰੀ, ਜਾਣੋ ਕਿਹੜੇ-ਕਿਹੜੇ ਇਲਾਕਿਆਂ ਵਿਚ ਪੈ ਰਹੀਆਂ ਨੇ ਵੋਟਾਂ
ਇਸ ਸਮੇਂ ਰੋਸ ਮੁਜ਼ਾਹਰੇ ਨੂੰ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ, ਸੀਨੀਅਰ ਅਕਾਲੀ ਨੇਤਾ ਸੱਜਣ ਸਿੰਘ ਰਿਟਾਇਰਡ ਐੱਸ. ਐੱਸ. ਪੀ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀ. ਏ. ਸੀ. ਅਤੇ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਆਦਿ ਨੇ ਸੰਬੋਧਨ ਕਰਦੇ ਦੋਸ਼ ਲਾਇਆ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਪੂਰਥਲਾ ਜ਼ਿਲ੍ਹੇ ’ਚ ਜਾਣੋ ਹੁਣ ਤੱਕ ਕਿੰਨੀ ਫ਼ੀਸਦੀ ਹੋਈ ਵੋਟਿੰਗ, ਲੋਕਾਂ ’ਚ ਦਿੱਸਿਆ ਭਾਰੀ ਉਤਸ਼ਾਹ
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਇਕ ਆਗੂ ਵੱਲੋਂ ਸ਼ਰੇਆਮ ਪੋਲਿੰਗ ਬੂਥ ਬੀ. ਡੀ. ਪੀ. ਓ. ਦਫ਼ਤਰ ਨਜ਼ਦੀਕ ਗੋਲੀਆਂ ਚਲਾਈਆਂ ਗਈਆਂ ਪਰ ਪੁਲਸ ਮੂਕ ਦਰਸ਼ਕ ਬਣੀ ਰਹੀ। ਡਾ. ਉਪਿੰਦਰਜੀਤ ਕੌਰ ਨੇ ਦੋਸ਼ ਲਾਇਆ ਕਿ ਕਾਂਗਰਸ ਵਰਕਰਾਂ ਵਲੋਂ ਬੂਥ ਤੇ ਕਬਜਾ ਕਰਨ ਲਈ ਅਕਾਲੀ ਵਰਕਰਾਂ ਅਤੇ ਪੱਥਰਬਾਜੀ ਕੀਤੀ ਗਈ ਜਿਸ ਕਾਰਨ ਦੋ ਵਿਅਕਤੀ ਜ਼ਖਮੀ ਵੀ ਹੋਏ ਹਨ। ਇਸ ਸਮੇਂ ਅਕਾਲੀ ਦਲ ਦੇ ਰੋਸ ਧਰਨੇ ਚ ਪੁਲਸ ਵੀ ਵੱਡੀ ਗਿਣਤੀ ਚ ਪੁੱਜ ਗਈ। ਖ਼ਬਰ ਲਿਖੇ ਜਾਣ ਤੱਕ ਰੋਸ ਧਰਨਾ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ: ਲਾੜੇ ਨੇ ਨਿਭਾਇਆ ਆਪਣਾ ਫਰਜ਼, ਘੋੜੀ ਚੜ੍ਹਨ ਤੋਂ ਪਹਿਲਾਂ ਪਾਈ ਵੋਟ
ਗੜ੍ਹਦੀਵਾਲਾ ਵਿੱਚ ਕਿਸਾਨਾਂ ਨੇ ਕੀਤਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਗੱਡੀ ਦਾ ਘਿਰਾਓ
NEXT STORY