ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਕਰਫਿਊ ਹਟਾਏ ਜਾਣ ਤੋਂ ਬਾਅਦ ਸ਼ੁੱਕਰਵਾਰ ਜੇਠ ਮਹੀਨੇ ਦੀ ਮੱਸਿਆ ਦੇ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜ ਰਹੇ ਹਨ।
ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਇਸ ਵਾਰ ਵੀ ਗੁਰਦੁਆਰਾ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੀਵਾਨ ਨਹੀਂ ਸਜਾਏ ਗਏ।
ਇਹ ਵੀ ਪੜ੍ਹੋ : ਗੁਰੂ ਘਰ 'ਚ ਪਰਤੀ ਰੌਣਕ, ਸੰਗਤਾਂ ਦੀ ਆਮਦ ਸ਼ੁਰੂ (ਤਸਵੀਰਾਂ)
ਮੱਸਿਆ ਦੇ ਦਿਹਾੜੇ 'ਤੇ ਸੰਗਤਾਂ ਸਰੋਵਰ 'ਚ ਇਸ਼ਨਾਨ ਕੀਤਾ, ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ । ਕਰੀਬ ਦੋ ਮਹੀਨੇ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਪੁੱਜੀਆਂ ਵੱਡੀ ਗਿਣਤੀ 'ਚ ਸੰਗਤਾਂ ਦੀ ਰੌਣਕ ਦੇਖ ਕੇ ਗੁਰਦੁਆਰਾ ਸਾਹਿਬ ਸਾਹਮਣੇ ਦੁਕਾਨਦਾਰਾਂ 'ਚ ਵੀ ਖੁਸ਼ੀ ਦੀ ਲਹਿਰ ਦੇਖੀ ਗਈ।
ਇਹ ਵੀ ਪੜ੍ਹੋ : ਜਿਸ ਔਰਤ ਕਰਕੇ ਸਬ-ਇੰਸਪੈਕਟਰ ਦਾ ਨਿਕਲਿਆ ਜਲੂਸ, ਉਸ ਨੇ ਦੱਸਿਆ ਧਰਮ ਦਾ ਭਰਾ (ਵੀਡੀਓ)
ਦੇਹ ਵਪਾਰ ਕਾਂਡ: ਦੋ ਸਹਾਇਕ ਥਾਣੇਦਾਰ ਬਰਖਾਸਤ, 5 ਕਥਿਤ ਦੋਸ਼ੀ ਜੁਡੀਸ਼ੀਅਲ ਹਿਰਾਸਤ ਭੇਜੇ
NEXT STORY