ਸੁਲਤਾਨਪੁਰ ਲੋਧੀ (ਚੰਦਰ) : ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਵੱਡੀ ਘਟਨਾ ਵਾਪਰੀ, ਜਦੋਂ ਇਕ ਘਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਇਕ ਔਰਤ ਬੁਰੀ ਤਰ੍ਹਾਂ ਝੁਲਸ ਗਈ, ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੀੜਤ ਔਰਤ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਘਰ 'ਚ ਇਕੱਲੀ ਸੀ ਅਤੇ ਸਬਜ਼ੀ ਬਣਾਉਣ ਦੀ ਤਿਆਰੀ ਕਰ ਰਹੀ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਜਿਵੇਂ ਹੀ ਉਹ ਸਬਜ਼ੀ ਨੂੰ ਤੜਕਾ ਲਾਉਣ ਲੱਗੀ ਤਾਂ ਅਚਾਨਕ ਗੈਸ ਸਿਲੰਡਰ ਲੀਕ ਕਰ ਗਿਆ ਅਤੇ ਉਸ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਜਸਵਿੰਦਰ ਕੌਰ ਬੁਰੀ ਤਰ੍ਹਾਂ ਝੁਲਸ ਗਈ। ਇਸੇ ਹਾਲਤ 'ਚ ਉਸ ਬਾਹਰ ਨੂੰ ਦੌੜ ਗਈ ਅਤੇ ਰੌਲਾ ਪਾ ਦਿੱਤਾ। ਇਸ ਤੋਂ ਬਾਅਦ ਹੋਰ ਲੋਕਾਂ ਨੇ ਉਸ ਦੀ ਮਦਦ ਕੀਤੀ। ਇੰਨੇ 'ਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ।
ਇਹ ਵੀ ਪੜ੍ਹੋ : ਜਲੰਧਰ 'ਚ ਅੱਜ ਪੈ ਰਹੀਆਂ ਵੋਟਾਂ, CM ਮਾਨ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਇਹ ਘਟਨਾ ਵਾਪਰ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਪਰ ਇਸ ਸਮੇਂ ਤੱਕ ਕਾਫ਼ੀ ਨੁਕਸਾਨ ਹੋ ਚੁੱਕਾ ਸੀ। ਫਿਲਹਾਲ ਪੀੜਤ ਜਸਵਿੰਦਰ ਕੌਰ ਨੇ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ ਅਤੇ ਇਸ ਘਟਨਾ ਦੇ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਪੀੜਤ ਔਰਤ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ ਲਾਈ ਹੈ। ਉੱਥੇ ਹੀ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਈ ਦੇ ਸ਼ੁਰੂਆਤੀ ਦਿਨਾਂ ’ਚ ਪਏ ਮੀਂਹ ਨੇ ਕਿਸਾਨਾਂ ਨੂੰ ਦਿੱਤੀ ਰਾਹਤ, ਸਾਉਣੀ ਦੀ ਫਸਲ ਨੂੰ ਹੋਵੇਗਾ ਵੱਡਾ ਲਾਭ
NEXT STORY