ਸੁਲਤਾਨਪੁਰ ਲੋਧੀ (ਸੋਢੀ)-ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਦੇ ਸਰੀ (ਕੈਨੇਡਾ) ’ਚ ਰਹਿੰਦੇ ਨੌਜਵਾਨ ਸੁਖਪਾਲ ਸਿੰਘ ਥਿੰਦ ਸਪੁੱਤਰ ਧਰਮ ਸਿੰਘ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਛੋਟੇ ਭਰਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਨੇ ਅਗਲੇ ਦਸੰਬਰ ਮਹੀਨੇ 'ਚ ਆਪਣੇ ਪਿੰਡ ਆਉਣਾ ਸੀ ਪਰ ਹੋਣੀ ਨੂੰ ਇਹ ਮਨਜ਼ੂਰ ਨਹੀਂ ਸੀ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਝੋਨੇ ਦੀ ਖ਼ਰੀਦ ਦੀ ਮਿਤੀ ਅੱਗੇ ਪਾਉਣਾ ਪੰਜਾਬ ਨਾਲ ਧੱਕਾ : ਜਾਖੜ
ਉਨ੍ਹਾਂ ਦੱਸਿਆ ਕਿ ਸੁਖਪਾਲ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸੁਖਪਾਲ ਥਿੰਦ ਆਪਣੇ ਪਿੱਛੇ ਇਕ ਲੜਕਾ ਅਤੇ ਲੜਕੀ ਛੱਡ ਗਏ ਹਨ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ 20 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਰਹਿ ਰਹੇ ਸਨ ਅਤੇ ਆਪਣਾ ਚੰਗਾ ਕਾਰੋਬਾਰ ਚਲਾ ਰਹੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ-ਚੰਨੀ ਦੀ ਜੋੜੀ ਟੁੱਟਣ ’ਤੇ ਖ਼ੁਸ਼ ਹੋਣਾ ਸ਼੍ਰੋਮਣੀ ਅਕਾਲੀ ਦਲ ਲਈ ਹੋਵੇਗੀ ਜਲਦਬਾਜ਼ੀ
NEXT STORY