ਰਾਮ ਤੀਰਥ/ਅੰਮ੍ਰਿਤਸਰ (ਸੂਰੀ)- ਅੰਮ੍ਰਿਤਸਰ ਰਾਮ ਤੀਰਥ ਰੋਡ ਸਨੀ ਇਨਕਲੇਵ ਦੇ ਰਹਿਣ ਵਾਲੇ ਨੌਜਵਾਨ ਸੁਲਵਿੰਦਰ ਸਿੰਘ ਦੀ ਮੌਤ ਹੋਣ ਜਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਲਵਿੰਦਰ ਸਿੰਘ 6 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਖ਼ਾਤਰ ਵਿਦੇਸ਼ ਸਾਊਥ ਅਫ਼ਰੀਕਾ ਗਿਆ ਸੀ, ਜਿਸ ਦੀ ਕੱਲ ਸ਼ਾਮ ਨੂੰ ਐਕਸੀਡੈਂਟ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ
ਜਾਣਕਾਰੀ ਮੁਤਾਬਿਕ ਸੁਲਵਿੰਦਰ ਸਿੰਘ ਫਰਵਰੀ ’ਚ ਇਕ ਮਹੀਨੇ ਦੀ ਛੁੱਟੀ ਕੱਟ ਕੇ ਵਾਪਸ ਵਿਦੇਸ਼ ਗਿਆ ਸੀ, ਉਹ ਪੰਜ ਭੈਣ-ਭਰਾਵਾਂ ਦਾ ਸਭ ਤੋਂ ਛੋਟਾ ਹੋਣ ਕਰ ਕੇ ਲਾਡਲਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਨੇ ਸਨੀ ਇਨਕਲੇਵ ਰਾਮ ਤੀਰਥ ਰੋਡ ਵਿਖੇ ਘਰ ਬਣਾਇਆ ਸੀ।
ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ
ਸੁਲਵਿੰਦਰ ਸਿੰਘ ਦਾ ਪਿਛੋਕੜ ਟਪਿਆਲਾ ਸੀ, ਸੁਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਨੂੰ ਛੱਡ ਗਿਆ। ਮਿਲੀ ਜਾਣਕਾਰੀ ਮੁਤਾਬਕ ਉਹ ਕਰੇਨ ਚਲਾਉਂਦਾ ਸੀ ਅਤੇ ਕਰੇਨ ਦੀਆਂ ਬਰੇਕਾਂ ਫੇਲ ਹੋਣ ਨਾਲ ਉਹ ਆਪਣੀ ਜਾਨ ਗੁਆ ਬੈਠਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਲਵਿੰਦਰ ਸਿੰਘ ਦੀ ਲਾਸ਼ ਭਾਰਤ ਲਿਆਂਦੀ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ- 20 ਸਾਲ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, 20 ਦਿਨਾਂ 'ਚ ਠੇਕੇ ਦੀ ਜ਼ਮੀਨ 'ਚ ਕਮਾਉਂਦੈ ਲੱਖਾਂ ਰੁਪਏ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
NEXT STORY