ਚੰਡੀਗੜ੍ਹ (ਰਮੇਸ਼) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੈਣੀ ਨੂੰ ਲੈ ਕੇ ਨਰਮ ਦਿਖਾਈ ਦੇ ਰਹੀ ਹੈ, ਜਿਸ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ 'ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ। ਹਾਈਕੋਰਟ ਨੇ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ 'ਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ, 2020 ਨੂੰ ਦਰਜ ਮਾਮਲੇ 'ਚ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ. ਆਈ. ਟੀ. ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਰੁਜ਼ਗਾਰ ਲਈ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ 14ਵੀਂ ਮੰਜ਼ਿਲ ਤੋਂ ਡਿਗਣ ਕਾਰਨ ਮੌਤ
ਨਵੀਂ ਐੱਸ. ਆਈ. ਟੀ. ਦੀ ਕਮਾਨ ਏ. ਡੀ. ਜੀ. ਪੀ. ਐੱਸ. ਐੱਸ. ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ। ਸੈਣੀ ਦੀ ਲਾਕਅੱਪ 'ਚ ਰਹਿੰਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ 'ਚ ਦਰਜ ਐੱਫ. ਆਈ. ਆਰ. 'ਚ ਜੇਕਰ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ 'ਚ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਹਫ਼ਤੇ ਦਾ ਨੋਟਿਸ ਦੇਣਾ ਹੋਵੇਗਾ ਅਤੇ ਉਕਤ ਮਾਮਲੇ ਦੀ ਜਾਂਚ ਵੀ ਐੱਸ. ਆਈ. ਟੀ. ਹੀ ਕਰੇਗੀ। ਐੱਸ. ਆਈ. ਟੀ. ਨੂੰ ਐੱਫ. ਆਈ. ਆਰ. ਨੰਬਰ 11 'ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇਕ ਹਫ਼ਤਾ ਪਹਿਲਾਂ ਨੋਟਿਸ ਦੇਣਾ ਪਵੇਗਾ।
ਇਹ ਵੀ ਪੜ੍ਹੋ : 7 ਲੋਕਾਂ ਦੇ ਜਿਊਂਦਾ ਸੜਨ ਦਾ ਮਾਮਲਾ, ਹਾਦਸੇ 'ਚ ਬਚਿਆ ਰਾਜੇਸ਼ ਬੋਲਿਆ-'ਮੈਂ ਜਿਊਂਦਾ ਹੀ ਮਰਿਆਂ ਬਰਾਬਰ ਹਾਂ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰੰਗੇ ਹੱਥੀਂ ਫੜਿਆ ਚਿੱਟੇ ਦੀ ਸਪਲਾਈ ਕਰਦਾ ਨੌਜਵਾਨ, ਲੋਕਾਂ ਨੇ ਬਣਾਈ ਲਾਈਵ ਵੀਡੀਓ
NEXT STORY