ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕਰੋਟ ਵਲੋਂ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਗਈ ਹੈ। ਸੁਮੇਧ ਸਿੰਘ ਸੈਣੀ ਦੀ ਇਕ ਹੋਰ ਪਟੀਸ਼ਨ ਸਬੰਧੀ ਵੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਸਲ 'ਚ ਸੁਮੇਧ ਸਿੰਘ ਸੈਣੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਬਰਗਾੜੀ ਗੋਲੀਕਾਂਡ ਦੀ ਜਾਂਚ ਦੇ ਚੱਲਦਿਆਂ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਅਗਾਊਂ ਰੋਕ ਲਾਈ ਜਾਵੇ। ਸੁਮੇਧ ਸਿੰਘ ਸੈਣੀ ਵਲੋਂ ਇਹ ਵੀ ਮੰਗ ਕੀਤੀ ਗਈ ਸੀ ਕਿ ਬਰਗਾੜੀ ਕਾਂਡ ਸਬੰਧੀ ਉਨ੍ਹਾਂ ਦੀ ਸ਼ਮੂਲੀਅਤ ਦੀ ਜਾਂਚ ਪੰਜਾਬ ਪੁਲਸ ਤੋਂ ਕਰਾਉਣ ਦੀ ਬਜਾਏ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ, ਜਿਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਸਰਕਾਰ ਵਲੋਂ ਕਾਮਨਵੈਲਥ ਤੇ ਏਸ਼ੀਆਈ ਖੇਡਾਂ ਦੇ ਜੇਤੂਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ (ਵੀਡੀਓ)
NEXT STORY