ਫਰੀਦਕੋਟ (ਜਗਦੀਸ਼) : ਸਥਾਨਕ ਜੂਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਗੋਲੀਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਚਲਾਨ ਪੇਸ਼ ਹੋਣ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਹੁਕਮ ਅਦਾਲਤ 'ਚ ਪੇਸ਼ ਕਰਨ ’ਤੇ ਉਨ੍ਹਾਂ ਖ਼ਿਲਾਫ਼ ਅੱਗੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਬਰਡ ਫਲੂ ਦਾ ਖੌਫ਼, ਬੋਰੀਆਂ 'ਚ ਭਰ ਕੇ ਸੁੱਟੀਆਂ ਗਈਆਂ ਸੈਂਕੜੇ ਮਰੀਆਂ ਮੁਰਗੀਆਂ
ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਬਹਿਬਲ ਗੋਲੀਕਾਂਡ 'ਚ 15 ਜਨਵਰੀ ਨੂੰ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਨੇ ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਉਮਰਾਨੰਗਲ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਸੈਣੀ ਅਤੇ ਉਮਰਾਨੰਗਲ ਸੰਮਨਾ ਬਾਰੇ ਸੂਚਨਾ ਮਿਲਣ ’ਤੇ ਅਦਾਲਤ 'ਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਅਗਲੀ ਤਾਰੀਖ਼ 1 ਮਾਰਚ ਲਈ ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਸਬੰਧੀ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਬੂਥ ਐਲਾਨੇ, ਪੜ੍ਹੋ ਪੂਰੀ ਸੂਚੀ
ਇਨ੍ਹਾਂ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ 'ਚ ਲਾਈ ਹੋਈ ਹੈ। ਅਦਾਲਤ ਨੇ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਨਹੀਂ ਲਾਈ ਅਤੇ ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਉਮਰਾਨੰਗਲ ਨੇ ਆਪਣੇ ਖ਼ਿਲਾਫ਼ ਪੇਸ਼ ਹੋਏ ਚਲਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦੇ ਕੇ ਇਸ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਹਾਈਕੋਰਟ ਦਾ ਫ਼ੈਸਲਾ, ਮੁਸਲਿਮ ਵਿਅਕਤੀ ਬਿਨਾਂ ਤਲਾਕ ਕਰ ਸਕਦਾ ਹੈ ਦੂਜਾ ਵਿਆਹ ਪਰ ਜਨਾਨੀ ਨਹੀਂ
ਜ਼ਿਕਰਯੋਗ ਹੈ ਕਿ ਜਾਂਚ ਟੀਮ ਨੇ ਚਲਾਨ 'ਚ ਦਾਅਵਾ ਕੀਤਾ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੇ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਸਾਜਿਸ਼ ਰਚੀ ਸੀ।
ਨੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਹੋਣ ਬਾਰੇ ਦਿਓ ਰਾਏ
ਮੋਗਾ ’ਚ ਕਾਂਗਰਸੀ ਤੇ ਅਕਾਲੀ ਸਮਰਥਕਾਂ 'ਚ ਹਿੰਸਕ ਝੜਪ, 1 ਦੀ ਮੌਤ
NEXT STORY