ਜਲੰਧਰ- ਪੰਜਾਬ 'ਚ ਲਗਾਤਾਰ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਸਰਗਰਮ ਸੀ। ਜਿਸ ਕਾਰਨ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਸੀ, ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗਰਮੀ ਤੋਂ ਕੋਈ ਰਾਹਤ ਮਿਲੀ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਤੱਕ ਮੀਂਹ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖ਼ੁਸ਼ਕ ਬਣਿਆ ਰਹੇਗਾ। ਧੁੱਪ ਖਿੜਨ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫ਼ਤੇ ਤੱਕ ਇਹ ਕਈ ਥਾਵਾਂ 'ਤੇ 34 ਤੋਂ 36 ਡਿਗਰੀ ਤਾਪਮਾਨ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਦੁਪਹਿਰ ਵੇਲੇ ਵਧੇਰੇ ਮਹਿਸੂਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲਿਆਂਦਾ ਗਿਆ ਪੰਜਾਬ, 25 ਮਾਰਚ ਤਕ ਮਿਲਿਆ ਪੁਲਸ ਰਿਮਾਂਡ
NEXT STORY