ਚੰਡੀਗੜ੍ਹ— ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸ਼ਨੀਵਾਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ 'ਚ ਹਾਈ ਕੋਰਟ ਸਮੇਤ ਹੋਰ ਅਦਾਲਤਾਂ 'ਚ ਗਰਮੀ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ। ਇਸ ਦੌਰਾਨ ਹਾਈ ਕੋਰਟ 'ਚ 1 ਜੂਨ ਤੋਂ 26 ਜੂਨ ਤਕ ਹੋਣ ਵਾਲੀਆਂ ਗਰਮੀ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੇਠਲੀਆਂ ਅਦਾਲਤਾਂ 'ਚ 1 ਜੂਨ ਤੋਂ 30 ਜੂਨ ਤਕ ਹੋਣ ਵਾਲੀਆਂ ਗਰਮੀ ਦੀਆਂ ਛੁੱਟੀਆਂ ਵੀ ਰੱਦ ਕੀਤੀਆਂ ਗਈਆਂ ਹਨ। ਇਹ ਫੈਸਲਾ ਚੀਫ ਜਸਟਿਸ ਤੇ ਹੋਰ ਜੱਜਾਂ ਵਲੋਂ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਅਦਾਲਤਾਂ 'ਚ ਜ਼ਰੂਰੀ ਕੇਸਾਂ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਇਸ ਦੌਰਾਨ ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਰੋਕਣ ਲਈ ਅਦਾਲਤਾਂ ਵਿਚ ਕਈ ਢੁੱਕਵੇਂ ਪ੍ਰਬੰਧ ਵੀ ਕੀਤੇ ਗਏ ਹਨ ਤੇ ਸੁਣਵਾਈ ਲਈ ਵੀਡੀਓ ਕਾਨਫ੍ਰੰਸਿੰਗ ਪ੍ਰਕਿਰਿਆ ਦੀ ਵਰਤੋਂ ਕੀਤੀ ਜਾਵੇਗੀ। ਇਸ ਨੋਟਿਸ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ, ਹਰਿਆਣਾ ਤੇ ਯੂਨੀਅਨ ਟੈਰੀਟਰੀ ਚੰਡੀਗੜ੍ਹ ਦੀਆਂ ਹੋਰਾਂ ਅਦਾਲਤਾਂ ਦੀਆਂ ਵੀ 1-6-2020 ਤੋਂ 30-6-2020 ਤੱਕ ਹੋਣ ਵਾਲੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਮਸਤੇਵਾਲਾ ਗਰਿੱਡ ਨੂੰ ਲੱਗੀ ਭਿਆਨਕ ਅੱਗ, ਮੁਸ਼ੱਕਤ ਨਾਲ ਪਾਇਆ ਅੱਗ ’ਤੇ ਕਾਬੂ
NEXT STORY