ਚੰਡੀਗੜ੍ਹ : ਪੰਜਾਬ ਵਿਚ ਜਿੱਥੇ ਅੱਤ ਦੀ ਗਰਮੀ ਪੈ ਰਹੀ ਹੈ, ਉਥੇ ਹੀ ਸੋਸ਼ਲ ਮੀਡੀਆ 'ਤੇ ਇਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਉਪਰ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਭਰ ਦੇ ਸਕੂਲਾਂ ਵਿਚ 22 ਮਈ ਸ਼ੁੱਕਰਵਾਰ ਤੋਂ 30 ਜੂਨ ਤੱਕ ਛੁੱਟੀਆਂ ਪੈਣਗੀਆਂ। ਇਸ ਪੱਤਰ ਨੂੰ ਲੈ ਕੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵਿਚ ਕਈ ਤਰ੍ਹਾਂ ਦੇ ਸ਼ੰਕੇ ਪਾਏ ਜੇ ਰਹੇ ਸਨ ਪਰ ਸੂਬੇ ਦੇ ਸਿੱਖਿਆ ਵਿਭਾਗ ਨੇ ਇਹ ਸਾਫ ਕਰ ਦਿੱਤਾ ਹੈ ਕਿ ਫਿਲਹਾਲ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਸੋਸ਼ਲ ਮੀਡੀਆ ਉਪਰ ਵਾਇਰਲ ਹੋਇਆ ਪੱਤਰ ਪੂਰੀ ਤਰ੍ਹਾਂ ਫਰਜ਼ੀ ਹੈ।
ਇਹ ਵੀ ਪੜ੍ਹੋ : ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
ਵਿਭਾਗ ਨੇ ਬਕਾਇਦਾ ਸਕੂਲ ਮੁਖੀਆਂ, ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆ ਅਫ਼ਵਾਹਾ ਤੋਂ ਬਚਣ ਅਤੇ ਸਿਰਫ਼ ਸਰਕਾਰੀ ਵੈੱਬਸਾਈਟ ਜਾਂ ਅਧਿਕਾਰਤ ਸਰੋਤਾਂ ਤੋਂ ਹੀ ਜਾਣਕਾਰੀ ਪ੍ਰਾਪਤ ਕਰਨ। ਸਿੱਖਿਆ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜਾਅਲੀ ਨੋਟੀਫ਼ਿਕੇਸ਼ਨ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ ਕੰਬਿਆ ਪੂਰਾ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
NEXT STORY