ਚੰਡੀਗੜ੍ਹ (ਸ਼ੀਨਾ) : ਸਿੱਖਿਆ ਵਿਭਾਗ ਵੱਲੋਂ ਵੱਧਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ’ਚ 23 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਕੂਲ ਹੁਣ ਇਕ ਜੁਲਾਈ ਨੂੰ ਖੁੱਲ੍ਹਣਗੇ। ਇਸ ਲਈ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਘਰ ਦਾ ਕੰਮ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਭਾਗ ਵਿਦਿਆਰਥੀਆਂ ਲਈ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਕੈਂਪ ਵੀ ਲਾਵੇਗਾ, ਜਿਸ ਦੀਆਂ ਤਾਰੀਖ਼ਾਂ ਜਲਦੀ ਹੀ ਦੱਸ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕਹਿਰ ਦੀ ਗਰਮੀ 'ਚ ਪੰਜਾਬੀਆਂ ਲਈ ADVISORY ਜਾਰੀ, ਬੇਹੱਦ ਸਾਵਧਾਨ ਰਹਿਣ ਦੀ ਲੋੜ
ਛੁੱਟੀਆਂ ਦੌਰਾਨ ਕਲੈਰੀਕਲ ਤੇ ਗਰੁੱਪ-ਡੀ ਸਟਾਫ਼ ਦੇ ਨਾਲ-ਨਾਲ ਪ੍ਰਿੰਸੀਪਲ ਵਿਭਾਗੀ ਕੰਮ ਸੰਭਾਲਣ ਤੇ ਪੱਤਰਾਂ ਦਾ ਜਵਾਬ ਦੇਣ ਲਈ ਸਕੂਲਾਂ ’ਚ ਆਉਣਗੇ। ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀ. ਸੀ. ਪੀ. ਸੀ. ਆਰ.) ਨੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਖੇਡਣ ਦਾ ਸਮਾਂ ਤੈਅ ਕਰਨ।
ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਦੌਰਾਨ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਪੂਰੇ ਸੂਬੇ 'ਚ ਜਾਰੀ ਹੋਇਆ ALERT
ਨਾਲ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਛੋਟੇ ਬੱਚਿਆਂ ਨੂੰ ਸਿੱਧੀ ਧੁੱਪ ਤੋਂ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ ਤੇ ਬਾਹਰੀ ਗਤੀਵਿਧੀਆਂ ਸਵੇਰੇ ਜਾਂ ਸ਼ਾਮ ਵੇਲੇ ਹੀ ਕਰਵਾਉਣੀਆਂ ਚਾਹੀਦੀਆਂ ਹਨ। ਅਧਿਕਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਬੱਚਿਆਂ ਵਿੱਚ ਗਰਮੀ ਨਾਲ ਸਬੰਧਿਤ ਬਿਮਾਰੀਆਂ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਆਨਲਾਈਨ ਗੇਮ ਦੇ ਚੱਕਰ 'ਚ ਭਰਾ ਵੱਲੋਂ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕਤਲ
NEXT STORY