ਸੁਨਾਮ ਉਧਮ ਸਿੰਘ ਵਾਲਾ (ਬਾਂਸਲ) : ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਦੀ ਇਕ ਦਿਲ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਪਤੀ ਭਰੇ ਬਾਜ਼ਾਰ ਵਿਚ ਹੱਥ 'ਚ ਦਾਤਰ ਲੈ ਕੇ ਪਤਨੀ ਨੂੰ ਵੱਢਦਾ ਰਿਹਾ। ਇਹ ਮੰਜ਼ਰ ਦੇਖ ਕੇ ਉਥੇ ਮੌਜੂਦ ਹਰ ਕਿਸੇ ਦਾ ਦਿਲ ਕੰਬ ਉੱਠਿਆ। ਦਰਅਸਲ ਪਿੰਡ ਛਾਜਲੀ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਵਿਆਹ ਕੁਝ ਸਾਲ ਪਹਿਲਾਂ ਸੁਨਾਮ ਦੀ ਇਕ ਔਰਤ ਨਾਲ ਹੋਇਆ ਸੀ, ਜਿਸ ਨੂੰ ਅੱਜ ਉਸ ਦੇ ਪਤੀ ਨੇ ਭਰੇ ਬਾਜ਼ਾਰ ਵਿਚ ਦਾਤਰ ਨਾਲ ਵੱਢ ਦਿੱਤਾ।
ਇਹ ਵੀ ਪੜ੍ਹੋ : ਤਪਾ ਮੰਡੀ ਦੇ ਮਸ਼ਹੂਰ ਜਿਊਲਰ ਦੇ 20 ਸਾਲਾ ਨੌਜਵਾਨ ਪੁੱਤ ਦੀ ਕੋਰੋਨਾ ਕਾਰਣ ਮੌਤ

ਇਸ ਦੌਰਾਨ ਜਿਹੜਾ ਵੀ ਉਕਤ ਔਰਤ ਨੂੰ ਬਚਾਉਣ ਲਈ ਆਉਂਦਾ ਤਾਂ ਔਰਤ ਦਾ ਪਤੀ ਉਸ 'ਤੇ ਵੀ ਦਾਤਰ ਨਾਲ ਹਮਲਾ ਕਰ ਦਿੰਦਾ। ਇਸ ਦੌਰਾਨ ਲੋਕਾਂ ਨੇ ਇੱਟਾਂ-ਪੱਥਰ ਮਾਰ ਕੇ ਔਰਤ ਨੂੰ ਉਸ ਦੇ ਪਤੀ ਛੁਡਵਾਇਆ ਅਤੇ ਦੋਵਾਂ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਰਾਏਕੋਟ 'ਚ ਰਾਤ ਦੋ ਵਜੇ ਵਾਪਰੀ ਵੱਡੀ ਵਾਰਦਾਤ, ਸਾਰੇ ਪਿੰਡ 'ਚ ਫੈਲੀ ਦਹਿਸ਼ਤ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਚੌਕੀ ਇੰਚਾਰਜ ਅਨਾਜ ਮੰਡੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਸੁਨਾਮ ਦੀ ਲੜਕੀ ਪਿੰਡ ਛਾਜਲੀ ਦੇ ਵਿਅਕਤੀ ਨਾਲ ਵਿਆਹੀ ਹੋਈ ਸੀ ਅਤੇ ਜਿਸ ਨਾਲ ਉਸ ਨਾਲ ਲੜਾਈ ਝਗੜਾ ਰਹਿੰਦਾ ਸੀ।
ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ : ਕੋਰੋਨਾ ਮਰੀਜ਼ਾਂ ਦੀ ਦੇਖ ਭਾਲ 'ਚ ਤਾਇਨਾਤ ਏ. ਐੱਸ. ਆਈ. ਦੀ ਕੋਰੋਨਾ ਕਾਰਣ ਮੌਤ

ਅੱਜ ਉਹ ਵਿਅਕਤੀ ਉਸ ਔਰਤ ਨੂੰ ਉਸ ਦੇ ਪੇਕੇ ਘਰੋਂ ਮੋਟਰਸਾਈਕਲ ਵਾਲੀ ਰੇਹੜੀ ਵਿਚ ਬਿਠਾ ਕੇ ਲੈ ਗਿਆ ਫਿਰ ਆਈ. ਟੀ. ਚੌਂਕ ਤੋਂ ਜਾਖਲ ਰੋਡ ਵੱਲ ਆ ਗਿਆ ਅਤੇ ਰਸਤੇ 'ਚ ਉਸ ਦੀ ਕਾਫੀ ਮਾਰਕੁੱਟ ਕਰਨ ਲੱਗਿਆ ਅਤੇ ਉਸ ਦੇ ਕਾਫੀ ਸੱਟਾਂ ਮਾਰੀਆਂ।
ਇਹ ਵੀ ਪੜ੍ਹੋ : ਕੋਰੋਨਾ ਮਰੀਜ਼ ਦਾ ਪਿਉ ਬੋਲਿਆ, 3 ਕਤਲ ਕੀਤੇ, 30 ਸਾਲ ਜੇਲ ਕੱਟੀ, ਕਿਤੇ ਚੌਥਾ ਕਤਲ ਨਾ ਕਰਨਾ ਪੈ ਜਾਵੇ

ਜ਼ਿਕਰਯੋਗ ਹੈ ਕਿ ਇਸ ਮੌਕੇ ਲੋਕਾਂ ਵੱਲੋਂ ਵੀ ਉਸ ਵਿਅਕਤੀ ਤੋਂ ਉਸ ਦੀ ਘਰਵਾਲੀ ਨੂੰ ਛੁਡਾਇਆ ਗਿਆ ਅਤੇ ਲੋਕਾਂ ਵੱਲੋਂ ਇੱਟਾਂ ਪੱਥਰ ਮਾਰੇ ਗਏ। ਜਿਸ ਨੂੰ ਲੈ ਕੇ ਦੋਵਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਵਿਅਕਤੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ, ਬੱਚਿਆਂ ਦੇ ਵੀ ਆਏ ਸੀ ਸੰਪਰਕ 'ਚ

ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਿੱਦੜਬਾਹਾ : ਦੋ ਧੜਿਆਂ 'ਚ ਖੂਨੀ ਭੇੜ, 200 ਤੋਂ ਵਧੇਰੇ ਨੌਜਵਾਨਾਂ ਨੇ ਚਲਾਏ ਬੇਸ ਬੈਟ, ਹਾਕੀਆਂ ਤੇ ਗੋਲੀਆਂ

ਫ਼ਿਰੋਜ਼ਪੁਰ ਸਰਹੱਦ 'ਤੇ BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, 15 ਕਰੋੜ ਦੀ ਹੈਰੋਇਨ ਬਰਾਮਦ
NEXT STORY