ਭੋਗਪੁਰ (ਰਾਣਾ ਭੋਗਪੁਰੀਆ)- ਪੰਜਾਬ ਵਿੱਚ ਵੱਧ ਰਹੇ ਕਰੋਨਾ ਪ੍ਰਭਾਵ ਨੂੰ ਲੈ ਕੇ ਐਤਵਾਰ ਤਾਲਾਬੰਦੀ ਲੱਗਣ ਦਾ ਅਸਰ ਅੱਜ ਭੋਗਪੁਰ ਸ਼ਹਿਰ ਵਿਚ ਸਾਫ਼ ਵਿਖਾਈ ਦਿੱਤਾ। ਸ਼ਹਿਰ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ਉਤੇ ਬੰਦ ਰਹੇ ਅਤੇ ਸ਼ਹਿਰ ਵਿਚ ਸੰਨਾਟਾ ਪਸਰਿਆ ਰਿਹਾ।
ਕੁਝ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਬਾਕੀ ਸਭ ਦੁਕਾਨਾਂ ਬੰਦ ਰਹੀਆਂ। ਆਵਾਜਾਈ ਵੀ ਬਹੁਤ ਘੱਟ ਵਿਖਾਈ ਦਿੱਤੀ ਗਈ। ਤਾਲਾਬੰਦੀ ਦੌਰਾਨ ਇੱਕਾ-ਦੁੱਕਾ, ਬੱਸਾਂ, ਟਰੱਕ ਅਤੇ ਨਿੱਜੀ ਵਾਹਨ ਹੀ ਚੱਲਦੇ ਵੇਖੇ ਗਏ। ਦੱਸਣਯੋਗ ਹੈ ਕਿ ਪੰਜਾਬ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਕੇਸ ਵੱਧਦੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਸੂਬੇ ਵਿਚ ਮੁਕੰਮਲ ਤੌਰ ਉਤੇ ਤਾਲਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : 'ਸੰਡੇ ਲਾਕਡਾਊਨ' ’ਚ ਜਾਣੋ ਜਲੰਧਰ ਜ਼ਿਲ੍ਹੇ ’ਚ ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ, ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ
ਪੰਜਾਬ ਵਿਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 92 ਮਰੀਜ਼ਾਂ ਦੀ ਮੌਤ
ਪੰਜਾਬ ਵਿਚ ਆਕਸੀਜਨ ਦੀ ਕਮੀ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਹਾਲਾਤ ਇੰਨੇ ਬਦਤਰ ਹੋ ਗਏ ਹਨ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ 92 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਸਭ ਤੋਂ ਜ਼ਿਆਦਾ ਮੌਤਾਂ ਮੋਹਾਲੀ ਅਤੇ ਅੰਮ੍ਰਿਤਸਰ ਵਿਚ ਹੋਈਆਂ। ਮੋਹਾਲੀ ਅਤੇ ਅੰਮ੍ਰਿਤਸਰ ਵਿਚ 11-11, ਲੁਧਿਆਣਾ ’ਚ 10, ਗੁਰਦਾਸਪੁਰ ਵਿਚ 8, ਜਲੰਧਰ, ਬਠਿੰਡਾ ਅਤੇ ਸੰਗਰੂਰ ਵਿਚ 6-6, ਹੁਸ਼ਿਆਰਪੁਰ ਵਿਚ 5 ਮਰੀਜ਼ਾਂ ਦੀ ਮੌਤ ਨਾਲ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 8359 ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ
ਸ਼ਨੀਵਾਰ ਨੂੰ 5676 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੂਬੇ ਵਿਚ ਹੁਣ ਤੱਕ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ 332173 ’ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ ਲੁਧਿਆਣਾ ਵਿਚ 861, ਮੋਹਾਲੀ ਵਿਚ 802, ਬਠਿੰਡਾ ਵਿਚ 596, ਜਲੰਧਰ ਵਿਚ 544, ਪਟਿਆਲਾ ਵਿਚ 438 ਅਤੇ ਅੰਮ੍ਰਿਤਸਰ ਵਿਚ 385 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਬੇਅਦਬੀ ਗੋਲ਼ੀ ਕਾਂਡ ਮਾਮਲੇ ’ਚ ਹਾਈਕੋਰਟ ਦੀ ਜਜਮੈਂਟ ਰਿਪੋਰਟ ’ਤੇ ਢੀਂਡਸਾ ਦਾ ਵੱਡਾ ਬਿਆਨ
NEXT STORY