ਫਾਜ਼ਿਲਕਾ : ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਫਾਜ਼ਿਲਕਾ ਤੋਂ G-RAM-G ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਾਖੜ ਨੇ ਮਨਰੇਗਾ ਦੇ ਨਾਮ ਬਦਲ ਕੇ ਸਿਰਫ ਰਾਮ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ, ਫਿਰ ਇਸ ਤੋਂ ਕਿਸੇ ਨੂੰ ਕੀ ਪ੍ਰੇਸ਼ਾਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਵੀ ਕਿਸੇ ਪ੍ਰੋਗਰਾਮ ਤੋਂ ਪਹਿਲਾਂ ਰਾਮ ਜੀ ਦਾ ਨਾਮ ਲੈਂਦੇ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ ਸਿਰਫ ਨਾਮ ਹੀ ਬਦਲਿਆ ਗਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਹਟਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਕ ਪਾਸੇ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਜ਼ਮੀਨੀ ਪੱਧਰ ’ਤੇ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।
ਜਾਖੜ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ’ਤੇ ਵੀ ਤੰਜ ਕੱਸਦੇ ਹੋਏ ਕਿਹਾ ਕਿ ਵਿਰੋਧੀ ਧਿਰ ਸਿਰਫ਼ ਬਿਆਨਾਂ ਤੱਕ ਸੀਮਤ ਰਹਿ ਗਿਆ ਹੈ, ਜਦਕਿ ਪੰਜਾਬ ਦੀ ਜਨਤਾ ਮਹਿੰਗਾਈ, ਬੇਰੋਜ਼ਗਾਰੀ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਮੁੱਦਿਆਂ ਨਾਲ ਜੂਝ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਾਜਾ ਵੜਿੰਗ ਭੇਸ ਬਦਲ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਜਾਂਦੇ ਹਨ। G-RAM-G ਜਾਗਰੂਕਤਾ ਮੁਹਿੰਮ ਬਾਰੇ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਮੁਹਿੰਮ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਜੋੜਨ ਲਈ ਚਲਾਈ ਗਈ ਹੈ ਤਾਂ ਜੋ ਹਰ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚ ਸਕੇ।
ਸਿਹਤ ਵਿਭਾਗ ਵੱਲੋਂ ਸੀਤ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
NEXT STORY