ਜਲੰਧਰ (ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਾਂ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਜਾਖੜ ਨੇ ਕਿਹਾ ਹੈ ਕਿ ਜੇਕਰ ਭਾਜਪਾ ਹਰਿਆਣਾ 'ਚ ਕਿਸਾਨ ਅਤੇ ਗ਼ਰੀਬ ਵਿਰੋਧੀ ਹੈ ਤਾਂ ਉਹ ਕੇਂਦਰ ਅਤੇ ਪੰਜਾਬ 'ਚ ਕਿਸ ਤਰ੍ਹਾਂ ਅਕਾਲੀ ਦਲ ਦੀ ਹਿਤੈਸ਼ੀ ਹੋ ਗਈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਤੋਂ ਬਾਹਰ ਕੌਮੀ ਪੱਧਰ 'ਤੇ ਜਿਸ ਭਾਜਪਾ ਦੀਆਂ ਨੀਤੀਆਂ ਦੀ ਅਕਾਲੀ ਦਲ ਨਿਖੇਧੀ ਕਰ ਰਿਹਾ ਹੈ, ਉਹ ਨੀਤੀਆਂ ਪੰਜਾਬ ਦੇ ਹੱਕ਼'ਚ ਕਿਵੇਂ ਹੋ ਸਕਦੀਆਂ ਹਨ।
ਜਾਖੜ ਨੇ ਕਿਹਾ ਕਿ ਜਿਸ ਭਾਜਪਾ ਦੀ ਸਰਕਾਰ ਨੂੰ ਹਰਿਆਣਾ 'ਚ ਅਕਾਲੀ ਦਲ ਦੇ ਪ੍ਰਧਾਨ ਉਖਾੜ ਸੁੱਟ ਕੇ ਪਰ੍ਹਾਂ ਮਾਰਨ ਦੀਆਂ ਗੱਲਾਂ ਕਰਦੇ ਹਨ, ਉਸੇ ਪਾਰਟੀ ਦੀ ਕੇਂਦਰ ਸਰਕਾਰ 'ਚ ਅਕਾਲੀ ਦਲ ਦੀ ਭਾਈਵਾਲੀ ਹੈ। ਇੱਥੋਂ ਤੱਕ ਕਿ ਅਕਾਲੀ ਦਲ ਦੀ ਵਜ਼ੀਰ ਕੇਂਦਰ 'ਚ ਸੁੱਖ-ਸਹੂਲਤਾਂ ਦਾ ਅਨੰਦ ਮਾਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ ਆਗੂ ਦੋਵਾਂ ਪਾਰਟੀਆਂ ਦਾ ਗੱਠਜੋੜ ਜਾਰੀ ਰਹਿਣ ਦੀਆਂ ਗੱਲਾਂ ਕਰ ਰਹੇ ਹਨ। ਇਹ ਦੋਹਰੀ ਰਾਜਨੀਤੀ ਹੁਣ ਚੱਲਣ ਵਾਲੀ ਨਹੀਂ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ ਕਿਉਂਿਕ 10 ਸਾਲ ਤੱਕ ਹਕੂਮਤ 'ਚ ਰਹਿੰਦੇ ਹੋਏ ਅਕਾਲੀ ਦਲ ਨੇ ਪੰਜਾਬ ਦੇ ਹੱਕ਼'ਚ ਕੋਈ ਵੀ ਕੰਮ ਨਹੀਂ ਕੀਤਾ, ਉਲਟਾ ਪੰਜਾਬ ਨੂੰ ਨਸ਼ਿਆਂ ਦੀ ਮੰਡੀ ਬਣਾ ਕੇ ਰੱਖ ਦਿੱਤਾ। ਪੰਜਾਬ ਦੇ ਅਰਥਚਾਰੇ ਨੂੰ ਤਬਾਹ ਕਰਨ ਦੀ ਜ਼ਿੰਮੇਵਾਰੀ ਵੀ ਅਕਾਲੀ-ਭਾਜਪਾ ਗਠਜੋੜ 'ਤੇ ਆਉਂਦੀ ਹੈ ।
ਅਕਾਲੀ ਵਰਕਰਾਂ 'ਤੇ ਕਾਂਗਰਸ ਸਭ ਤੋਂ ਵੱਧ ਤਸ਼ੱਦਦ ਕਰ ਰਹੀ ਹੈ : ਰੱਖੜਾ
NEXT STORY