ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ 'ਤੇ ਤੰਜ ਕੱਸਿਆ ਹੈ। ਲੁਧਿਆਣਾ ਕਿਸਾਨ ਮੇਲੇ ਦਾ ਉਦਘਾਟਨ ਕਰਨ ਪਹੁੰਚੇ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਖੇਤੀ ਆਰਡੀਨੈਂਸ ਦੇ ਵਕੀਲ ਬਣੇ ਹੋਏ ਸਨ ਅਤੇ ਕਹਿ ਰਹੇ ਸਨ ਇਸ ਨਾਲ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਰ ਹੁਣ ਵੋਟ ਬੈਂਕ ਨੂੰ ਵੇਖਦੇ ਹੋਏ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਦਿਵਾਇਆ ਗਿਆ ਹੈ। ਜਾਖੜ ਨੇ ਨਰਿੰਦਰ ਮੋਦੀ 'ਤੇ ਵੀ ਨਿਸ਼ਾਨਾ ਕੱਸਿਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਕਿਸਾਨ ਵਿਰੋਧੀ ਹੈ।
ਇਹ ਵੀ ਪੜ੍ਹੋ : ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ 'ਤੇ ਕੱਢੀ ਭੜਾਸ
ਉਥੇ ਹੀ ਉਨ੍ਹਾਂ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਵਲੋਂ ਦਿੱਤੇ ਗਏ ਅਸਤੀਫ਼ੇ 'ਤੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਜਾਵੇਗਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਦਮ ਕਿਸਾਨਾਂ ਦੇ ਹੱਕ ਵਿਚ ਚੁੱਕਿਆ ਗਿਆ ਹੈ ਕਿਉਂਕਿ ਉਹ ਕਿਸਾਨਾਂ ਦਾ ਦੁੱਖ ਸਮਝਦੇ ਹਨ। ਜਾਖੜ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਬਾਦਲਾਂ ਦਾ ਹੰਕਾਰ ਤੋੜਿਆ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿਚ ਮੋਦੀ ਸਰਕਾਰ ਦਾ ਵੀ ਹੰਕਾਰ ਤੋੜ ਦੇਣਗੇ।
ਇਹ ਵੀ ਪੜ੍ਹੋ : ਹੁਣ ਕੀ ਕਰਨਗੇ ਨਵਜੋਤ ਸਿੰਘ ਸਿੱਧੂ?
ਮੁੱਖ ਮੰਤਰੀ ਕੋਲ ਪੁੱਜਾ ਐੱਸ. ਜੀ. ਪੀ. ਸੀ. ਦੀ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ
NEXT STORY