ਚੰਡੀਗੜ੍ਹ (ਬਿਊਰੋ) - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਨਵੇਂ ਮੁੱਖ ਮੰਤਰੀ ਦੇ ਬਣਨ ਨੂੰ ਲੈ ਕੇ ਬਹੁਤ ਸਾਰੀਆਂ ਚਰਚਾਵਾਂ ਹੋ ਰਹੀਆਂ ਹਨ। ਸੂਤਰਾਂ ਅਨੁਸਾਰ ਅੱਜ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇਤਜ਼ਾਰ ਹੈ। ਨਵੇਂ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕਾਂਗਰਸ ਵਿਧਾਇਕ ਦਲ ਦੀ ਬੈਠਕ ਟਲੀ, ਸਿੱਧਾ ਨਵੇਂ CM ਦਾ ਹੋਵੇਗਾ ਐਲਾਨ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਘਰ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਦੇ ਘਰ ਕਈ ਵਿਧਾਇਕ ਪਹੁੰਚੇ ਹਨ। ਇਸ ਦੌਰਾਨ ਵਿਧਾਇਕ ਸਤਿਕਾਰ ਕੌਰ ਫੁੱਲਾਂ ਦਾ ਗੁਲਦਸਤਾ ਲੈ ਕੇ ਜਾਖੜ ਦੇ ਘਰ ਆਏ ਅਤੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵੀ ਪੁੱਜੇ ਹਨ। ਸੂਤਰਾਂ ਅਨੁਸਾਰ ਸੁਨੀਲ ਜਾਖੜ ਦਾ ਨਾਂ ਵੀ ਮੁੱਖ ਮੰਤਰੀ ਬਣਾਉਣ ਦੇ ਨਾਂ ’ਚ ਆ ਰਿਹਾ ਹੈ ਪਰ ਇਸ ਦਾ ਫ਼ੈਸਲਾ ਹਾਈਕਮਾਂਡ ਵਲੋਂ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਅਸਤੀਫ਼ੇ ’ਤੇ ਮਜੀਠੀਆ ਦੀ ਟਿੱਪਣੀ, ਕਿਹਾ- ‘CM ਦਾ ਚਿਹਰਾ ਬਦਲਣ ’ਤੇ ਅਸਫਲਤਾ ਨੂੰ ਛੁਪਾਇਆ ਨਹੀਂ ਜਾ ਸਕਦੈ’
ਵੱਡੀ ਖ਼ਬਰ: ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ
NEXT STORY