ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਉਲਾਂਭੇ ਕਰਨ ਅਤੇ ਸੁਨੀਲ ਜਾਖੜ ਨੂੰ ਅਗਲਾ ਮੁੱਖ ਮੰਤਰੀ ਐਲਾਨਣ ਦੀਆਂ ਅਟਕਲਾਂ ਦਰਮਿਆਨ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਜਾਖੜ ਨੇ ਟਵੀਟ ਕਰਦੇ ਹੋਏ ਰਾਹੁਲ ਗਾਂਧੀ ਨੂੰ ਮੁਬਾਰਕਾਂ ਦਿੱਤੀਆਂ ਹਨ। ਜਾਖੜ ਨੇ ਆਖਿਆ ਹੈ ਕਿ ਇਸ ਜਟਿਲ ਸਮੱਸਿਆ ਦੇ ਹੱਲ ਲਈ ਰਾਹੁਲ ਗਾਂਧੀ ਨੂੰ ਮੁਬਾਰਕਾਂ। ਦਿਲਚਸਪ ਗੱਲ ਇਹ ਹੈ ਕਿ ਲੀਡਰਸ਼ਿਪ ਦੇ ਇਸ ਫ਼ੈਸਲੇ ਨੇ ਨਾ ਸਿਰਫ ਕਾਂਗਰਸੀ ਵਰਕਰਾਂ ਵਿਚ ਨਵੀਂ ਜਾਨ ਫੂਕ ਦਿੱਤੀ ਹੈ ਸਗੋਂ ਸਗੋਂ ਅਕਾਲੀ ਦਲ ਨੂੰ ਕੰਬਣ ਲਈ ਮਜਬੂਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਅਗਲਾ ਮੁੱਖ ਮੰਤਰੀ !
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਹਾਈ ਕਮਾਂਡ ਵੱਲੋਂ ਅੱਜ ਸ਼ਾਮ 5 ਵਜੇ ਬੁਲਾਈ ਗਈ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਨੂੰ ਲਾਂਭੇ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨਿਆ ਜਾ ਸਕਦਾ ਹੈ। ਜਾਖੜ ਪੰਜਾਬ ਦੇ ਮਾਲਵਾ ’ਚ ਪੈਂਦੇ ਅਬੋਹਰ ਤੋਂ ਸੰਬੰਧ ਰੱਖਦੇ ਹਨ। ਅਜੌਕੇ ਦੌਰ ਵਿਚ ਉਹ ਬਾਦਲਾਂ ਦੇ ਕੱਟੜ ਸਿਆਸੀ ਦੁਸ਼ਮਣ ਮੰਨੇ ਜਾਂਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਫਸਵਾਂ ਟੱਕਰ ਬਣ ਜਾਵੇਗੀ। ਹਾਲਾਂਕਿ ਜੇਕਰ ਕੋਈ ਹਾਰਿਆ ਵਿਧਾਇਕ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਛੇ ਮਹੀਨੀਆਂ ਦੇ ਅੰਦਰ ਅੰਦਰ ਉਸ ਨੂੰ ਚੋਣ ਲੜ ਕੇ ਵਿਧਾਇਕ ਬਣਨਾ ਲਾਜ਼ਮੀ ਹੁੰਦਾ ਹੈ। ਪਰ ਪੰਜਾਬ ਵਿਚ ਚੋਣਾਂ ਸਿਰ ’ਤੇ ਹਨ, ਇਸ ਲਈ ਅਜਿਹਾ ਤਾਂ ਨਹੀਂ ਹੋ ਸਕਦਾ ਪਰ ਚੋਣ ਜ਼ਾਬਤਾ ਲੱਗਣ ਤੱਕ ਜਾਖੜ ਨੂੰ ਮੁੱਖ ਮੰਤਰੀ ਅਹੁਦੇ ’ਤੇ ਬਿਠਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦਾ ਵੱਡਾ ਧਮਾਕਾ
ਕੈਪਟਨ ਨੇ ਕੀਤਾ ਸੋਨੀਆ ਗਾਂਧੀ ਨੂੰ ਫ਼ੋਨ ਕਿਹਾ-ਸਹਿਮਤੀ ਬਿਨਾਂ ਬੁਲਾਈ ਵਿਧਾਇਕਾਂ ਦੀ ਬੈਠਕ
NEXT STORY