ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਅੱਜ ਮ੍ਰਿਤਕ ਡੀਐਮ ਗਗਨਦੀਪ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਪੁਲਸ ਪ੍ਰਸ਼ਾਸਨ 'ਤੇ ਤਿੱਖੇ ਹਮਲੇ ਕੀਤੇ। ਜਾਖੜ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਦੋਸ਼ੀਆਂ ਵਿਚਾਲੇ ਇਸ ਮਾਮਲੇ 'ਚ ਮਿਲੀਭੁਗਤ ਨਜ਼ਰ ਆ ਰਹੀ ਹੈ। ਜਾਖੜ ਨੇ ਕਿਹਾ ਕਿ ਪੁਲਸ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦਾ ਦਾਅਵਾ ਕਰ ਰਹੀ ਹੈ ਜਦਕਿ ਲਾਲਜੀਤ ਭੁੱਲਰ ਖੁਦ ਸਰੈਂਡਰ ਕਰਨ ਦੀ ਗੱਲ ਕਹਿ ਰਿਹਾ ਹੈ, ਜੋ ਕਿ ਐਫਆਈਆਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਇਹ ਵੀ ਪੜ੍ਹੋ-ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
ਅਹਿਮ ਸਬੂਤ ਗਾਇਬ ਹੋਣ 'ਤੇ ਚੁੱਕੇ ਸਵਾਲ
ਜਾਖੜ ਨੇ ਹੈਰਾਨੀ ਜਤਾਈ ਕਿ ਪੰਜ ਦਿਨਾਂ ਦਾ ਰਿਮਾਂਡ ਬੀਤ ਜਾਣ ਦੇ ਬਾਵਜੂਦ ਪੁਲਸ ਹਾਲੇ ਤੱਕ ਉਹ ਮੋਬਾਈਲ ਫੋਨ ਬਰਾਮਦ ਨਹੀਂ ਕਰ ਸਕੀ, ਜਿਸ ਨਾਲ ਪੀੜਤ ਨੂੰ ਟੋਰਚਰ ਕਰਨ ਅਤੇ ਜਲੀਲ ਕਰਨ ਦੀ ਅਸ਼ਲੀਲ ਵੀਡੀਓ ਬਣਾਈ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ,ਰਿਕਾਰਡਿੰਗ ਦਾ ਗਾਇਬ ਹੋਣਾ ਪੁਲਸ ਦੀ ਕਾਰਗੁਜ਼ਾਰੀ 'ਤੇ ਵੱਡਾ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ
ਜਾਖੜ ਨੇ ਦੱਸਿਆ ਕਿ ਐਫਆਈਆਰ ਵਿੱਚੋਂ 'ਆਰਮਜ਼ ਐਕਟ' ਦੀਆਂ ਧਾਰਾਵਾਂ ਗਾਇਬ ਰੱਖੀਆਂ ਗਈਆਂ ਹਨ, ਜਦਕਿ ਦੋਸ਼ੀ ਵੱਲੋਂ ਪਿਸਤੌਲ ਦੀ ਨੋਕ 'ਤੇ ਧਮਕਾਉਣ ਦੇ ਇਲਜ਼ਾਮ ਹਨ। ਇਸ ਤੋਂ ਇਲਾਵਾ ਸਰਕਾਰੀ ਅਫਸਰ ਨੂੰ ਡਿਊਟੀ ਤੋਂ ਰੋਕਣ ਅਤੇ ਧਮਕਾਉਣ ਵਾਲੀਆਂ ਧਾਰਾਵਾਂ ਵੀ ਨਹੀਂ ਹਨ। ਸੁਨੀਲ ਜਾਖੜ ਨੇ ਕਿਹਾ ਭਾਜਪਾ ਪੀੜਤ ਪਰਿਵਾਰ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ 4 ਤਰੀਕ ਨੂੰ ਅੰਮ੍ਰਿਤਸਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਐਮਪੀਜ਼ ਤੇ ਐਮਐਲਏਜ਼ ਕੋਲ ਜਾ ਕੇ ਸੀਬੀਆਈ ਜਾਂਚ ਲਈ ਦਸਤਖਤ ਕਰਵਾਏ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਬੀਜੇਪੀ ਚੁੱਪ ਨਹੀਂ ਬੈਠੇਗੀ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
ਜਾਖੜ ਨੇ ਕਾਂਗਰਸ ਪਾਰਟੀ ਨੂੰ ਵੀ ਲਪੇਟੇ ਵਿੱਚ ਲੈਂਦਿਆਂ ਕਿਹਾ ਕਿ ਜਿੱਥੇ ਐਮਪੀ ਗੁਰਜੀਤ ਔਜਲਾ ਨੇ ਸੀਬੀਆਈ ਜਾਂਚ ਦੀ ਮੰਗ ਚੁੱਕੀ ਹੈ, ਉੱਥੇ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਇਸ 'ਤੇ ਦਸਤਖਤ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਉਨ੍ਹਾਂ ਦੋਵਾਂ ਪਾਰਟੀਆਂ ਨੂੰ ਇਸ ਮਾਮਲੇ ਵਿੱਚ ਭਾਈਵਾਲ ਦੱਸਿਆ। ਸੁਨੀਲ ਜਾਖੜ ਨੇ ਕਿਹਾ ਕਿ ਇਸ ਗੰਭੀਰ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਅਚਾਨਕ 'ਬੇਅਦਬੀ ਬਿੱਲ' ਲਿਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਲਾਲਜੀਤ ਭੁੱਲਰ ਨੂੰ 'ਕਲੀਨ ਚਿੱਟ' ਦਿਵਾਉਣਾ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
NEXT STORY