ਚੰਡੀਗੜ੍ਹ (ਰਮਨਜੀਤ) - ਪੰਜਾਬ ਵਿਚ ਇਸ ਸਮੇਂ ਜਿਥੇ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ, ਉਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕੱਦਾਵਰ ਨੇਤਾ ਸੁਨੀਲ ਜਾਖੜ ਦੇ ਬਿਆਨ ਨੇ ਪੰਜਾਬ ਦੀ ਰਾਜਨੀਤੀ ਵਿਚ ਭੂਚਾਲ ਲਿਆ ਦਿੱਤਾ ਹੈ। ਇੱਕ ਬਿਆਨ ਨਾਲ ਕਾਂਗਰਸ ਲੀਡਰਸ਼ਿਪ ਸਵਾਲਾਂ ਨਾਲ ਘਿਰ ਗਈ ਹੈ। ਵਿਰੋਧੀ ਪਾਰਟੀਆਂ ਨੇ ਕਾਂਗਰਸ ਦੀ ਧਰਮ-ਨਿਪੱਖਤਾ ’ਤੇ ਤਾਬੜਤੋੜ ਹਮਲੇ ਬੋਲ ਦਿੱਤੇ ਹਨ ਅਤੇ ਇਸ ਸਾਰੇ ਮਸਲੇ ’ਤੇ ਕਾਂਗਰਸ ਦਾ ਚੋਣ ਨੁਕਸਾਨ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਇਹ ਵੀ ਅਜੇ ਰਹੱਸ ਬਣਿਆ ਹੋਇਆ ਹੈ ਕਿ ਦਿੱਗਜ ਕਾਂਗਰਸੀ ਪਰਿਵਾਰ ਨਾਲ ਜੁੜੇ ਸੁਲਝੇ ਹੋਏ ਨੇਤਾ ਸੁਨੀਲ ਜਾਖੜ ਨੇ ਹਿੰਦੂ ਹੋਣ ਕਾਰਨ ਮੁੱਖ ਮੰਤਰੀ ਨਾ ਬਣਾਏ ਜਾਣ ਦਾ ਬਿਆਨ ਚੋਣ ਮੈਦਾਨ ਦੌਰਾਨ ਕਿਉਂ ਦਿੱਤਾ ਹੈ ਪਰ ਇਸ ਇੱਕ ਬਿਆਨ ਕਾਰਨ ਵਿਰੋਧੀ ਪਾਰਟੀਆਂ ਨੂੰ ਸੱਤਾਧਿਰ ਕਾਂਗਰਸ ਨੂੰ ਘੇਰਨ ਦਾ ਇੱਕ ਹੋਰ ਵੱਡਾ ਮੁੱਦਾ ਮਿਲ ਗਿਆ ਹੈ ਅਤੇ ਉਨ੍ਹਾਂ ਨੇ ਇਸ ਮੌਕੇ ਨੂੰ ਕੈਸ਼ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਜਾਖੜ ਦੇ ਬਿਆਨ ’ਤੇ ਕਾਂਗਰਸ ਦੇਵੇ ਸਪੱਸ਼ਟੀਕਰਨ, ਪੰਜਾਬੀਆਂ ਨੂੰ ਦੱਸੇ ਕਿ ਉਸ ਦੀ ਧਰਮ ਨਿਰਪੱਖਤਾ ਦਾ ਪੈਮਾਨਾ ਕੀ ਹੈ : ਸ਼ੇਖਾਵਤ
ਪੰਜਾਬ ਵਿਚ ਭਾਜਪਾ ਦੀ ਚੋਣ ਰਣਨੀਤੀ ਦੀ ਕਮਾਨ ਸੰਭਾਲ ਰਹੇ ਕੇਂਦਰੀ ਜਲਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਾਂਗਰਸ ਲੀਡਰਸ਼ਿਪ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚੋਣਵੇਂ ਧਰਮ ਨਿਰਪੱਖਤਾ ਦੀ ਸਪੱਸ਼ਟ ਉਦਾਹਰਨ ਸੁਨੀਲ ਜਾਖੜ ਦਾ ਬਿਆਨ ਹੈ। ਉਨ੍ਹਾਂ ਕਿਹਾ ਕਿ ਜਾਖੜ ਨੇ ਖੁਦ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਦੇ 79 ਵਿਚੋਂ 42 ਵਿਧਾਇਕਾਂ ਦਾ ਸਮਰਥਨ ਮਿਲਣ ਦੇ ਬਾਵਜੂਦ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਕਿਉਂਕਿ ਉਹ ਇਕ ਹਿੰਦੂ ਸਨ ਅਤੇ ਪਾਰਟੀ ਦੇ ਕੁਝ ਨੇਤਾਵਾਂ ਦਾ ਮੰਨਣਾ ਸੀ ਕਿ ਪੰਜਾਬ ਵਿਚ ਸਿਰਫ਼ ਇੱਕ ਸਿੱਖ ਹੀ ਮੁੱਖ ਮੰਤਰੀ ਹੋਣਾ ਚਾਹੀਦਾ ਹੈ। ਸ਼ੇਖਾਵਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਾਖੜ ਦੇ ਬਿਆਨ ’ਤੇ ਸਪੱਸ਼ਟੀਕਰਨ ਦੇਣਾ ਪਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਣਾ ਹੋਵੇਗਾ ਕਿ ਉਨ੍ਹਾਂ ਦੀ ਧਰਮ ਨਿਰਪੱਖਤਾ ਦਾ ਪੈਮਾਨਾ ਕੀ ਹੈ।
ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!
ਸ਼ੇਖਾਵਤ ਨੇ ਕਾਂਗਰਸ ਲੀਡਰਸ਼ਿਪ ਨੂੰ ਸਵਾਲ ਕਰਦੇ ਹੋਏ ਕਿਹਾ ਹੈ ਕਿ ਕੀ ਪੰਜਾਬ ਵਿਚ ਮੁੱਖ ਮੰਤਰੀ ਬਣਨ ਲਈ ਇਹ ਸ਼ਰਤ ਹੈ ਕਿ ਹਿੰਦੂ ਨਹੀਂ ਹੋਣਾ ਚਾਹੀਦਾ ਹੈ? ਉਨ੍ਹਾਂ ਨੇ ਕਿਹਾ ਕਿ ਸਿਰਫ ਧਰਮ ਦੇ ਆਧਾਰ ’ਤੇ ਕਿਸੇ ਦੇ ਮੁੱਖ ਮੰਤਰੀ ਅਹੁਦੇ ਦੇ ਦਰਵਾਜ਼ੇ ਕਾਂਗਰਸ ਵਲੋਂ ਕਿਉਂ ਬੰਦ ਕੀਤੇ ਗਏ। ਸ਼ੇਖਾਵਤ ਨੇ ਕਾਂਗਰਸ ’ਤੇ ਇੱਕ ਹੋਰ ਹਮਲਾ ਕਰਦੇ ਹੋਏ ਕਿਹਾ ਕਿ ਸਭ ਤੋਂ ਜ਼ਿਆਦਾ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਨੇਤਾ ਨੂੰ ਮੁੱਖ ਮੰਤਰੀ ਨਾ ਬਣਾ ਕੇ ਕਾਂਗਰਸ ਹਾਈਕਮਾਨ ਨੇ ਘੱਟ ਤੋਂ ਘੱਟ ਵਿਧਾਇਕਾਂ ਦੇ ਸਮਰਥਨ ਵਾਲੇ ਨੇਤਾ ਨੂੰ ਮੁੱਖ ਮੰਤਰੀ ਇਸ ਲਈ ਬਣਾਇਆ ਕਿਉਂਕਿ ਉਨ੍ਹਾਂ ਨੂੰ ਅਸਲ ਵਿਚ ਕਠਪੁਤਲੀ ਮੁੱਖ ਮੰਤਰੀ ਚਾਹੀਦਾ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਸਿਰਫ ਹਿੰਦੂ ਹੋਣ ਕਾਰਨ ਕਾਂਗਰਸ ਨੇ ਜਾਖੜ ਨੂੰ ਮੁੱਖ ਮੰਤਰੀ ਨਹੀਂ ਬਣਾਇਆ : ਰਾਘਵ ਚੱਢਾ
ਉੱਧਰ, ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਨੂੰ ਇਸ ਮੁੱਦੇ ’ਤੇ ਨਿਸ਼ਾਨੇ ’ਤੇ ਲਿਆ ਹੈ। ਚੱਢਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਸਮਾਜ ਨੂੰ ਜਾਤੀ-ਧਰਮ ਦੇ ਆਧਾਰ ’ਤੇ ਵੰਡਣ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਪੰਜਾਬ ਦੀ ਰਾਜਨੀਤੀ ਨੂੰ ਵੀ ਧਾਰਮਿਕ ਰੰਗ ਦੇ ਕੇ ਲੋਕਾਂ ਨੂੰ ਜਾਤੀ-ਧਰਮ ਦੇ ਆਧਾਰ ’ਤੇ ਵੰਡਣ ਦੀ ਸਾਜਿਸ਼ ਰਚ ਰਹੀ ਹੈ। ਇਸਦੀ ਸਭ ਤੋਂ ਵੱਡੀ ਉਦਾਹਰਣ ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਹਨ। ਸਿਰਫ ਹਿੰਦੂ ਹੋਣ ਕਾਰਨ ਕਾਂਗਰਸ ਨੇ 42 ਵਿਧਾਇਕਾਂ ਦੇ ਸਮਰਥਨ ਵਾਲੇ ਜਾਖੜ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਇਆ, ਜਦੋਂਕਿ ਸਿਰਫ ਦੋ ਵਿਧਾਇਕਾਂ ਦੇ ਸਮਰਥਨ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਲੀਡਰਸ਼ਿਪ ਨੇ ਜਾਤੀ-ਧਰਮ ਦੇ ਆਧਾਰ ’ਤੇ ਪੰਜਾਬ ਨੂੰ ਵੰਡਣ ਲਈ ਹੀ ਮੁੱਖ ਮੰਤਰੀ ਬਣਾਇਆ।
ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ : CM ਚੰਨੀ ਦੇ ਭਤੀਜੇ ਭੁਪਿੰਦਰ ਨੂੰ ED ਨੇ ਕੀਤਾ ਗ੍ਰਿਫਤਾਰ
NEXT STORY