ਗੁਰਦਾਸਪੁਰ : ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਲੋਂ ਅਕਾਲੀ ਦਲ 'ਚੋਂ ਅਸਤੀਫਾ ਦੇਣ ਤੋਂ ਬਾਅਦ ਵਿਰੋਧੀਆਂ ਨੇ ਹਮਲੇ ਬੋਲਣੇ ਵੀ ਸ਼ੁਰੂ ਕਰ ਦਿੱਤੀ ਹਨ। ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਰਸਤਾ ਸਾਫ ਕਰਨ ਲਈ ਰਾਹ ਦੇ ਰੋੜਿਆਂ ਨੂੰ ਪਾਸੇ ਕੀਤਾ ਜਾ ਰਿਹਾ ਹੈ। ਜਾਖੜ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਉਸੇ ਤਰ੍ਹਾਂ ਕੁਰਬਾਨੀ ਲਈ ਗਈ ਹੈ ਜਿਸ ਤਰ੍ਹਾਂ ਕਦੇ ਗੁਰਚਰਨ ਸਿੰਘ ਟੋਹੜਾ ਅਤੇ ਦੂਸਰੇ ਕਈ ਸੀਨੀਅਰ ਅਕਾਲੀ ਆਗੂਆਂ ਨੂੰ ਅਕਾਲੀ ਦਲ 'ਚੋਂ ਪਿੱਛੇ ਹਟਾਇਆ ਗਿਆ ਸੀ।
ਅੱਗੇ ਬੋਲਦੇ ਹੋਏ ਜਾਖੜ ਨੇ ਕਿਹਾ ਕਿ ਢੀਂਡਸਾ ਵਲੋਂ ਬਾਦਲਾਂ ਨੂੰ ਬੇਅਦਬੀ ਮਾਮਲਿਆਂ 'ਤੇ ਮੁਆਫੀ ਮੰਗਣ ਲਈ ਕਿਹਾ ਜਾ ਰਿਹਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਵਜੂਦ ਹੁਣ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ ਪਰ ਉਹ ਫਿਰ ਘਰ-ਘਰ ਜਾ ਕੇ ਆਪਣੇ ਵਜੂਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸੜਕ ਹਾਦਸਿਆਂ 'ਚ 2 ਜ਼ਖਮੀ
NEXT STORY