ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ 75ਵੇਂ ਜਨਮਦਿਨ ਮੌਕੇ ਕਾਂਗਰਸ ਵਲੋਂ ਪੂਰੇ ਸੂਬੇ 'ਚ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ ਪਰ ਇਨ੍ਹਾਂ ਪ੍ਰੋਗਰਾਮਾਂ 'ਚ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਧਾਨ ਸੁਨੀਲ ਜਾਖੜ ਹਿੱਸਾ ਨਹੀਂ ਲੈਣਗੇ। ਅਸਲ 'ਚ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਸ ਸਮੇਂ ਤੋਂ ਹੀ ਉਨ੍ਹਾਂ ਨੇ ਸਿਆਸਤ ਤੋਂ ਦੂਰੀ ਬਣਾਈ ਹੋਈ ਹੈ ਪਰ ਅਜੇ ਤੱਕ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ, ਇਸ ਲਈ ਜਾਖੜ ਮੰਗਲਵਾਰ ਦੇ ਪ੍ਰੋਗਰਾਮਾਂ 'ਚ ਹਿੱਸਾ ਨਹੀਂ ਲੈਣਗੇ।
ਇਸ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰੀ ਪੱਧਰ 'ਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮਦਿਨ ਮਨਾਉਣ ਦੀ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ ਪਰ 20 ਅਗਸਤ ਨੂੰ ਉਕਤ ਯੋਜਨਾ ਦੀ ਸ਼ੁਰੂਆਤ ਕਰਕੇ ਕਾਂਗਰਸ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦੇਵੇਗੀ।
ਹੜ੍ਹਾਂ 'ਤੇ ਸਰਕਾਰ ਦੇ ਐਲਾਨ 'ਸੱਪ ਲੰਘਣ ਤੋਂ ਬਾਅਦ ਲਕੀਰ ਕੁੱਟਣ ਵਾਲੇ' : ਪ੍ਰੋ. ਚੰਦੂਮਾਜਰਾ
NEXT STORY