ਜਲੰਧਰ (ਧਵਨ) : ਪੰਜਾਬ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਉਤਪਾਦਾਂ ਦੇ ਮੰਡੀਕਰਣ ਸਬੰਧੀ ਨਵੀਂ ਨੀਤੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਦੀ ਉਸ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਉਤਪਾਦਾਂ ਦੀ ਨਵੀਂ ਖਰੀਦ ਪ੍ਰਣਾਲੀ ਨੂੰ ਖੇਤੀਬਾੜੀ ਸੁਧਾਰਾਂ ਦਾ ਨਾਂ ਦੇ ਰਹੀ ਹੈ, ਜਦੋਂ ਕਿ ਅਸਲ ’ਚ ਇਹ ਕਿਸਾਨ ਨੂੰ ਬਹੁ-ਰਾਸ਼ਟਰੀ ਕੰਪਨੀਆਂ ਅਤੇ ਸ਼ਾਹੂਕਾਰਾਂ ਦੇ ਕਰਮਾਂ ’ਤੇ ਛੱਡਣ ਦੀ ਇਕ ਵੱਡੀ ਸਾਜ਼ਿਸ਼ ਹੈ।
ਇਹ ਵੀ ਪੜ੍ਹੋ : ਜਲੰਧਰ : ਸਿਟੀ ਰੇਲਵੇ ਸਟੇਸ਼ਨ 'ਤੇ ਪਹਿਲੀ ਵਾਰ ਦਿਸੀ ਇੰਨੀ ਲੰਬੀ ਕਤਾਰ
ਉਨ੍ਹਾਂ ਕਿਹਾ ਕਿ ਹਮੇਸ਼ਾ ਕਿਸਾਨ ਹਿੱਤਾਂ ਦੀ ਗੱਲ ਕਰਨ ਵਾਲੇ ਅਕਾਲੀ ਆਗੂਆਂ ਨੂੰ ਕੇਂਦਰ ਦੀ ਹਮਾਇਤ ਕਰਨ ਦੇ ਨਾਲ ਉਨ੍ਹਾਂ ਦਾ ਦੋਹਰਾ ਕਿਰਦਾਰ ਉਜਾਗਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰਾਈਵੇਟ ਮੰਡੀਆਂ ’ਚ ਫਸਲ ਦੀ ਖਰੀਦ ਸਬੰਧੀ ਫੈਸਲੇ ਨਾਲ ਨਾ ਸਿਰਫ ਕਿਸਾਨਾਂ ਦੀ ਆਰਥਿਕ ਲੁੱਟ ਹੋਵੇਗੀ, ਸਗੋਂ ਇਸ ਨਾਲ ਕੇਂਦਰ ਸਰਕਾਰ ਐੱਮ. ਐੱਸ. ਪੀ. ਨੂੰ ਬੰਦ ਕਰਨ ਦੇ ਏਜੰਡੇ ਨੂੰ ਵੀ ਲਾਗੂ ਕਰਨ ਲਈ ਅੱਗੇ ਵੱਧ ਰਹੀ ਹੈ। ਇਹ ਫੈਸਲਾ ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੈ, ਜਿਸ ਨਾਲ ਸੂਬਿਆਂ ਦੇ ਅਧਿਕਾਰਾਂ ਦਾ ਘਾਣ ਹੋਵੇਗਾ। ਜਾਖੜ ਨੇ ਕਿਹਾ ਕਿ ਜਦੋਂ ਅਕਾਲੀ ਦਲ ਕੇਂਦਰ ਦੀ ਸਰਕਾਰ ’ਚ ਸਹਿਯੋਗੀ ਪਾਰਟੀ ਸੀ ਤਾਂ 2003-04 ’ਚ ਭਾਜਪਾ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਸੂਬੇ ਦੇ ਉਦਯੋਗਾਂ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਕਿ ਖੜ੍ਹਾ ਕੀਤਾ।
ਇਹ ਵੀ ਪੜ੍ਹੋ : ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰਨ ਅਕਾਲੀ : ਕੈਪਟਨ
ਹੁਣ ਇਕ ਵਾਰ ਮੁੜ ਮੋਦੀ ਸਰਕਾਰ ਪੁਰਾਣਾ ਇਤਿਹਾਸ ਦੁਹਰਾਉਂਦੇ ਹੋਏ ਖੇਤੀਬਾੜੀ ਸੈਕਟਰ ਨੂੰ ਤਬਾਹ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ’ਚ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਮੰਤਰੀ ਦੇ ਰੂਪ ’ਚ ਵਿਰਾਜਮਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਪੰਜਾਬ ਨੂੰ ਦਿਹਾਤੀ ਵਿਕਾਸ ਲਈ ਮਿਲਣ ਵਾਲੇ 5000 ਕਰੋੜ ਰੁਪਏ ਦੇ ਟੈਕਸਾਂ ਦਾ ਨੁਕਸਾਨ ਹੋਵੇਗਾ। ਇਹ ਰਾਸ਼ੀ ਵਿਕਾਸ ’ਤੇ ਖਰਚ ਕੀਤੀ ਜਾਂਦੀ ਸੀ।
ਜਲੰਧਰ : ਸਿਟੀ ਰੇਲਵੇ ਸਟੇਸ਼ਨ ’ਤੇ ਪਹਿਲੀ ਵਾਰ ਦਿਸੀ ਇੰਨੀ ਲੰਬੀ ਕਤਾਰ
NEXT STORY