ਪਟਿਆਲਾ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਸ਼ੰਭੂ ਬਾਰਡਰ ਵਿਖੇ ਧਰਨਾ ਲਾਇਆ ਗਿਆ। ਇਸ ਧਰਨੇ ਦੌਰਾਨ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਸਮੇਤ ਲੋਕਾਂ ਨੇ ਵੱਡੀ ਸ਼ਿਰਕਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੱਜ ਪੰਜਾਬੀ ਕੌਮ ਨੂੰ ਵੰਗਾਰਿਆ ਹੈ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਹੈਵਾਨ ਬਣਿਆ ਪਿਓ ਭੁੱਲਿਆ ਰਿਸ਼ਤੇ ਦੀ ਮਰਿਆਦਾ, ਮਾਸੂਮ ਧੀ ਦਾ ਮੂੰਹ ਬੰਨ੍ਹ ਪਸ਼ੂਆਂ ਦੇ ਵਾੜੇ 'ਚ ਮਿਟਾਈ ਹਵਸ
ਜਾਖੜ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਾਂ ਨੋਟਬੰਦੀ ਕੀਤੀ, ਫਿਰ ਸਿਟੀਜ਼ਨਸ਼ਿਪ ਐਕਟ ਅਤੇ ਉਸ ਤੋਂ ਬਾਅਦ ਧਾਰਾ-370 ਹਟਾਈ, ਜਿਸ ਮਗਰੋਂ ਮੋਦੀ ਸਾਹਿਬ ਇਹ ਕਾਲੇ ਕਾਨੂੰਨਾਂ ਲਿਆ ਕੇ ਪੰਜਾਬੀਆਂ ਦੀ ਟੈਂ ਭੰਨਣੀ ਚਾਹੁੰਦੇ ਹਨ। ਜਾਖੜ ਨੇ ਕਿਹਾ ਕਿ ਟੈਂ ਤੋਂ ਇਲਾਵਾ ਪੰਜਾਬੀਆਂ ਕੋਲ ਹੋਰ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੱਝ ਵੀ ਹੋ ਜਾਵੇ ਪਰ ਪੰਜਾਬੀ ਆਪਣੀ ਟੈਂ ਨੂੰ ਕਿਸੇ ਨੂੰ ਹੱਥ ਨਹੀਂ ਪਾਉਣ ਦੇਣਗੇ।
ਇਹ ਵੀ ਪੜ੍ਹੋ : ਕਿਸਾਨਾਂ ਦੀ ਹਮਾਇਤ 'ਚ ਆਏ ਖੰਨਾ ਦੇ 'ਹੋਟਲ ਮਾਲਕਾਂ' ਨੇ ਕਰ ਦਿੱਤਾ ਵੱਡਾ ਐਲਾਨ
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਦੇ ਧਰਨੇ ਤਕਰੀਬਨ ਜੂਨ ਤੋਂ ਹੀ ਸ਼ੁਰੂ ਹੋ ਗਏ ਸਨ, ਜਿਸ ਦੌਰਾਨ ਸੜਕਾਂ ਜਾਮ ਕੀਤੀਆਂ ਗਈਆਂ, ਰੇਲ ਗੱਡੀਆਂ ਰੋਕੀਆਂ ਗਈਆਂ, ਟੋਲ ਖੋਲ੍ਹ ਦਿੱਤੇ ਗਏ ਪਰ ਫਿਰ ਵੀ ਕੈਪਟਨ ਸਾਹਿਬ ਨੇ ਕਿਸਾਨਾਂ ਨੂੰ ਤੱਤੀ ਵਾਹ ਨਹੀਂ ਲੱਗਣ ਦਿੱਤੀ।
ਇਹ ਵੀ ਪੜ੍ਹੋ : ਜਣੇਪੇ ਦੇ ਆਪਰੇਸ਼ਨ ਦੌਰਾਨ ਡਾਕਟਰਾਂ ਨੇ ਕੀਤੀ ਵੱਡੀ ਗ਼ਲਤੀ, ਜਨਾਨੀ ਦੇ ਢਿੱਡ 'ਚ ਛੱਡਿਆ ਡੇਢ ਫੁੱਟ ਲੰਬਾ ਤੌਲੀਆ
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਦੌਰਾਨ ਕਾਰੋਬਾਰੀਆਂ ਦਾ ਅਤੇ ਵਪਾਰੀਆਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਪਰ ਫਿਰ ਵੀ ਸਭ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੇਂਦਰ ਖ਼ਿਲਾਫ਼ ਖੜ੍ਹੇ ਰਹੇ। ਸੁਨੀਲ ਜਾਖੜ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਾਅਦ ਮੋਦੀ ਸਰਕਾਰ 'ਚ ਹੰਕਾਰ ਵਾਲਾ ਵਾਇਰਸ ਆ ਗਿਆ ਹੈ ਅਤੇ ਇਸ ਵਾਇਰਸ ਨੂੰ ਟੀਕਾ ਲਾ ਕੇ ਖ਼ਤਮ ਕਰਨਾ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ।
ਨੋਟ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਬਾਰੇ ਦਿਓ ਰਾਏ
ਆਦਮਪੁਰ ਤੋਂ ਮੁੰਬਈ ਜਾਣ ਵਾਲੀ ਫਲਾਈਟ ਦਾ ਦਿਨ ਤੇ ਸਮਾਂ ਬਦਲਿਆ, ਹਫ਼ਤੇ 'ਚ 4 ਦਿਨ ਭਰੇਗੀ ਉਡਾਣ
NEXT STORY