ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਡਾ ਬਿਆਨ ਦਿੱਤਾ ਹੈ। ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੌਜੂਦਾ ਇਹ ਮਸਲਾ ਜਲਦੀ ਹੀ ਹੱਲ ਹੋ ਜਾਵੇਗਾ।
ਇਹ ਵੀ ਪੜ੍ਹੋ : ਐਨਕਾਊਂਟਰ 'ਚ ਮਾਰੇ 'ਜੈਪਾਲ ਭੁੱਲਰ' ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਦੁਬਾਰਾ ਕਰਵਾਇਆ ਗਿਆ ਸੀ ਪੋਸਟਮਾਰਟਮ
ਸੁਨੀਲ ਜਾਖੜ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਕੁੱਝ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਲਤ ਸਲਾਹ ਦੇ ਰਹੇ ਹਨ ਅਤੇ ਉਨ੍ਹਾਂ ਦੇ ਆਸ-ਪਾਸ ਕੁੱਝ ਗਲਤ ਸਲਾਹਕਾਰ ਹਨ।
ਇਹ ਵੀ ਪੜ੍ਹੋ : ਕਮੇਟੀ ਸਾਹਮਣੇ ਗੁੱਸੇ 'ਚ ਆਏ 'ਕੈਪਟਨ' ਬੋਲੇ, ਪੂਰੇ ਵਿਵਾਦ ਦੀ ਅਸਲ ਜੜ੍ਹ 'ਨਵਜੋਤ ਸਿੱਧੂ'
ਇੰਨਾ ਹੀ ਨਹੀਂ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਕੁੱਝ ਗਲਤ ਹੁੰਦਾ ਹੈ ਤਾਂ ਉਹ ਗਲਤ ਨੂੰ ਗਲਤ ਹੀ ਕਹਿਣਗੇ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਸਾਰੇ ਮਸਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ।
ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਲਈ ਚੰਗੀ ਖ਼ਬਰ, ਘਰ ਦਾ ਸੁਫ਼ਨਾ ਹੋਵੇਗਾ ਸਾਕਾਰ
ਸੁਨੀਲ ਜਾਖੜ ਨੇ ਕਿਹਾ ਕਿ ਇਸ ਸਮੇਂ ਧੜੇਬਾਜ਼ੀ ਨਹੀਂ, ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜੋ ਕੁੱਝ ਵੀ ਜ਼ਰੂਰੀ ਹੈ, ਉਹ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਓਲੰਪਿਕ ਖੇਡਾਂ ’ਚ ਹਾਕੀ ਟੀਮ ਦੀ ਕਪਤਾਨੀ ਕਰਨ ਵਾਲਾ ਮਨਪ੍ਰੀਤ ਸਿੰਘ ਬਣੇਗਾ 8ਵਾਂ ਪੰਜਾਬੀ
NEXT STORY