ਚੰਡੀਗੜ੍ਹ : ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਇਸ ਲਈ ਮੁੱਖ ਮੰਤਰੀ ਨੂੰ ਧੰਨਵਾਦ ਕਿਹਾ ਹੈ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੀ ਸੁਰੱਖਿਆ 'ਚ ਵੱਡੀ ਲਾਪਰਵਾਹੀ, ਬੈਰਕ 'ਚ ਨਸ਼ਾ ਤਸਕਰ ਵੀ ਸੀ ਬੰਦ
ਉਨ੍ਹਾਂ ਕਿਹਾ ਕਿ ਕਾਫ਼ੀ ਹੱਦ ਤੱਕ ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਘਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਨ ਕਿ ਇਸੇ ਤਰ੍ਹਾਂ ਹੀ ਪੰਜਾਬ 'ਚ ਵੀ ਪੈਟਰੋਲ-ਡੀਜ਼ਲ 'ਤੇ ਵੈਟ ਘੱਟ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਾਢੇ 7 ਲੱਖ ਮੁਲਾਜ਼ਮਾਂ ਨੂੰ ਰਾਹਤ, ਮੈਡੀਕਲ ਬਿੱਲ ਆਨਲਾਈਨ ਹੀ ਕੀਤੇ ਜਾਣਗੇ ਪ੍ਰਵਾਨ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬੀਤੇ ਦਿਨ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਪੈਟਰੋਲ 'ਤੇ ਕੇਂਦਰੀ ਐਕਸਾਈਜ਼ ਡਿਊਟੀ 'ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਦੀ ਕਮੀ ਕਰ ਰਹੇ ਹਾਂ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੋਰਵੈੱਲ ’ਚ ਡਿੱਗੇ ਰਿਤਿਕ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ, ਮੁੱਖ ਮੰਤਰੀ ਨੇ ਵੀ ਲਿਆ ਨੋਟਿਸ
NEXT STORY