ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਵੱਲੋਂ ਪਿੰਡਾਂ 'ਚ ਮਹਾਨ ਸ਼ਹੀਦਾਂ ਦੇ ਸਨਮਾਨ 'ਚ ਲਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਪੰਜਾਬ ਸਰਕਾਰ ਵੱਲੋਂ ਛੇੜਛਾੜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਜਾਖੜ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਤੋਂ ਅਗਲੀਆਂ ਪੀੜ੍ਹੀਆਂ ਸੇਧ ਲੈ ਸਕਣ, ਇਸ ਲਈ ਦੇਸ਼ ਲਈ ਆਪਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਭਾਰਤ ਸਰਕਾਰ ਵੱਲੋਂ ਪਿੰਡਾਂ 'ਚ ਯਾਦਗਾਰੀ ਪੱਥਰ ਲਾਏ ਜਾਣ ਲਈ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਨੀਂਵੇਂ ਪੱਧਰ ਦੀ ਸਿਆਸਤ ਕਰਨ ਦੀ ਆਦੀ ਹੋਈ 'ਆਪ' ਸਰਕਾਰ ਨੇ ਇਨ੍ਹਾਂ ਪੱਥਰਾਂ 'ਤੇ ਲਿਖੀ ਇਬਾਰਤ ਨੂੰ ਮਿਟਾ ਕੇ ਉਸ 'ਤੇ ਆਪਣੇ ਸਟਿੱਕਰ ਲਗਾਉਣ ਦੀ ਕੋਝੀ ਹਰਕਤ ਕੀਤੀ ਹੈ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ 'ਤੇ ਪੰਜਾਬੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਕੀਤੀਆਂ ਦਿਲ ਖੋਲ੍ਹ ਕੇ ਗੱਲਾਂ (ਵੀਡੀਓ)
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਤੋਂ ਬਾਹਰ ਵੀ ਸੂਬੇ ਦੇ ਕਰੋੜਾਂ ਰੁਪਏ ਖ਼ਰਚ ਕੇ ਅਤੇ ਪੰਜਾਬ 'ਚ ਹਰ ਕੰਧ ਅਤੇ ਹਰੇਕ ਪ੍ਰਾਜੈਕਟ 'ਤੇ ਆਪਣੀਆਂ ਤਸਵੀਰਾਂ ਲਗਵਾ ਕੇ ਵੀ ਸੰਤੁਸ਼ਟ ਨਹੀਂ ਹੋਏ ਤਾਂ ਹੁਣ ਉਹ ਸ਼ਹੀਦਾਂ ਦੀ ਯਾਦ 'ਚ ਲੱਗਣ ਵਾਲੇ ਪੱਥਰਾਂ 'ਤੇ ਵੀ ਸਿਆਸਤ ਕਰਨ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਆਈ ਰਕਮ ਵੀ ਆਪਣੀ ਬ੍ਰਾਂਡਿੰਗ ਕਰਨ ਲਈ ਖ਼ਰਚ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਸੀ ਪਰ ਹੁਣ ਤਾਂ ਇਹ ਸਰਕਾਰ ਸ਼ਹੀਦਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਤੇ ਉਤਰ ਆਈ ਹੈ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਇਹ ਰਾਹ ਰਹਿਣਗੇ ਬੰਦ, ਟ੍ਰੈਫਿਕ ਰੂਟ ਪਲਾਨ ਜਾਰੀ
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਇਆ ਕਿ ਉਹ ਨਿੱਤ ਦਿਨ ਸ਼ਹੀਦਾਂ ਦੇ ਨਾਂ 'ਤੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹਿੰਦੇ ਹਨ, ਚੰਗਾ ਹੁੰਦਾ ਜੇਕਰ ਉਹ ਸ਼ਹੀਦਾਂ ਦੀ ਸੋਚ ਦਾ ਕੁੱਝ ਹਿੱਸਾ ਆਪਣੇ ਕੰਮ ਕਾਰ ਅਤੇ ਆਪਣੀ ਸੋਚ 'ਚ ਵੀ ਸ਼ਾਮਲ ਕਰਦੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਤਰ੍ਹਾਂ ਕਰਕੇ ਪੰਜਾਬ ਦੀ 'ਆਪ' ਸਰਕਾਰ ਨੇ ਆਪਣੀ ਨਿੱਕੀ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ।ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚਿੱਟਾ ਪੀਣ ਦੀ ਵਾਇਰਲ ਵੀਡੀਓ ਵਾਲੀ ਕੁੜੀ ਦੀ ਹੋਈ ਪਛਾਣ, ਹਿਰਾਸਤ 'ਚ ਲੈਣ 'ਤੇ ਕੀਤੇ ਵੱਡੇ ਖ਼ੁਲਾਸੇ
NEXT STORY