ਜਲੰਧਰ(ਧਵਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੈਂਸ ਭਰਾਵਾਂ ਵਲੋਂ ਸੋਮਵਾਰ ਜਾਰੀ ਕੀਤੀਆਂ ਗਈਆਂ ਆਡੀਓ ਟੇਪਾਂ ਦੀ ਭਰੋਸੇਯੋਗਤਾ 'ਤੇ ਸ਼ੱਕ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਆਡੀਓ ਟੇਪਾਂ ਸਿਰਫ 2 ਵਿਅਕਤੀਆਂ ਦੀ ਆਪਸੀ ਗੱਲਬਾਤ ਦਾ ਹਿੱਸਾ ਹਨ। ਇਨ੍ਹਾਂ ਟੇਪਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਫਿਲਹਾਲ ਉਨ੍ਹਾਂ ਨੇ ਇਹ ਟੇਪਾਂ ਨਹੀਂ ਸੁਣੀਆਂ ਹਨ ਪਰ ਉਨ੍ਹਾਂ ਨੂੰ ਜੋ ਜਾਣਕਾਰੀ ਮਿਲੀ ਹੈ, ਉਸ ਮੁਤਾਬਿਕ ਡਰੱਗ ਮਾਮਲੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਖੜ ਨੇ ਕਿਹਾ ਕਿ ਮੁੱਖ ਮਾਮਲਾ ਖਹਿਰਾ ਨੂੰ ਲੈ ਕੇ ਜੁੜਿਆ ਹੋਇਆ ਹੈ। ਇਹ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ। ਮਾਮਲੇ ਤੋਂ ਧਿਆਨ ਭਟਕਾਉਣ ਲਈ ਕੋਸ਼ਿਸ਼ਾਂ ਸਿਆਸੀ ਮੰਚ ਤੋਂ ਕੀਤੀਆਂ ਜਾ ਰਹੀਆਂ ਹਨ। ਉਹ ਕਾਂਗਰਸ ਵਲੋਂ ਮੰਗ ਕਰਦੇ ਹਨ ਕਿ ਡਰੱਗ ਮਾਮਲੇ 'ਚ ਜੋ ਵੀ ਸ਼ਾਮਲ ਹਨ, ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸੂਬਾਈ ਪ੍ਰਧਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਮੰਗ ਕਰ ਚੁੱਕੇ ਹਨ ਕਿ ਫਾਜ਼ਿਲਕਾ ਦੀ ਅਦਾਲਤ ਵਲੋਂ ਖਹਿਰਾ ਨੂੰ ਸੰਮਨ ਕਰਨ ਪਿੱਛੋਂ ਉਨ੍ਹਾਂ ਨੂੰ ਇਸ ਅਹੁਦੇ 'ਤੇ ਟਿਕੇ ਰਹਿਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਆਡੀਓ ਟੇਪਾਂ ਦੀ ਸੱਚਾਈ ਆਉਣੀ ਚਾਹੀਦੀ ਹੈ।
ਖਹਿਰਾ ਦਾ ਮਾਮਲਾ ਅਦਾਲਤ 'ਚ, ਕੋਈ ਟਿੱਪਣੀ ਨਹੀਂ ਕਰਾਂਗਾ : ਅਮਰਿੰਦਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵਲੋਂ ਜੱਜਾਂ ਨੂੰ ਕਥਿਤ ਤੌਰ 'ਤੇ ਲਾਲਚ ਦਿੱਤੇ ਜਾਣ ਬਾਰੇ ਲਾਏ ਗਏ ਦੋਸ਼ਾਂ ਦੇ ਮਾਮਲੇ 'ਚ ਪੈਣ ਤੋਂ ਸਾਫ ਨਾਂਹ ਕਰ ਦਿੱਤੀ। ਸੰਪਰਕ ਕਰਨ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ 'ਚ ਨਹੀਂ ਪੈਣਾ ਚਾਹੁੰਦੇ ਕਿਉਂਕਿ ਖਹਿਰਾ ਦਾ ਮਾਮਲਾ ਪਹਿਲਾਂ ਹੀ ਅਦਾਲਤ 'ਚ ਵਿਚਾਰ ਅਧੀਨ ਹੈ।
ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਬਹਿਸ ਤੋਂ ਭੱਜ ਰਹੀ : ਸੁਖਬੀਰ
NEXT STORY