ਜਲੰਧਰ(ਧਵਨ)-ਪੰਜਾਬ ਸੂਬਾ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕੇਂਦਰ ਦੀ ਰਾਜਗ ਸਰਕਾਰ 'ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਵਿੱਤੀ ਘਪਲਿਆਂ 'ਤੇ ਪਰਦਾ ਪਾਉਣ ਲਈ ਹੀ ਕੇਂਦਰ ਸਰਕਾਰ ਸੰਸਦ ਨੂੰ ਚੱਲਣ ਨਹੀਂ ਦੇ ਰਹੀ। ਉਨ੍ਹਾਂ ਇਕ ਇੰਟਰਵਿਊ 'ਚ ਕਿਹਾ ਕਿ ਲੋਕਸਭਾ ਨੂੰ ਚਲਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਤੇ ਜੇਕਰ ਕੋਈ ਰੁਕਾਵਟ ਕਿਸੇ ਮੁੱਦੇ ਨੂੰ ਲੈ ਕੇ ਪੈਦਾ ਹੋਈ ਹੈ ਤਾਂ ਉਸ ਨੂੰ ਆਪਸੀ ਚਰਚਾ ਕਰਕੇ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੀਰਵ ਮੋਦੀ ਵਲੋਂ ਕੀਤੇ ਗਏ ਵਿੱਤੀ ਘਪਲੇ ਕਾਰਨ ਕੇਂਦਰ ਸਰਕਾਰ ਨਹੀਂ ਚਾਹੁੰਦੀ ਹੈ ਕਿ ਸੰਸਦ ਚੱਲੇ ਅਤੇ ਸੰਸਦ ਅੰਦਰ ਵਿੱਤੀ ਘਪਲਿਆਂ 'ਤੇ ਚਰਚਾ ਹੋ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਲੋਕਾਂ 'ਚ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਿਰੋਧੀ ਪਾਰਟੀ ਸੰਸਦ ਨੂੰ ਚੱਲਣ ਨਹੀਂ ਦੇ ਰਹੀ ਹੈ, ਜਦਕਿ ਇਹ ਅਸਲੀਅਤ ਤੋਂ ਕਾਫੀ ਦੂਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੰਸਦ ਮੈਂਬਰ 'ਚ ਸਰਕਾਰ ਦੇ ਸਵਾਲ ਪੁੱਛਣ ਲਈ ਤਿਆਰ ਹੈ ਪਰ ਸੰਸਦ ਦੀ ਕਾਰਵਾਈ ਨੂੰ ਵਾਰ-ਵਾਰ ਲਟਕਾਇਆ ਜਾ ਰਿਹਾ ਹੈ। ਪੰਜਾਬ 'ਚ ਹੋ ਰਹੇ ਵਿਤਕਰੇ ਦਾ ਮਾਮਲਾ ਵੀ ਕੇਂਦਰ 'ਚ ਉਠਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਪੰਜਾਬ ਤੋਂ ਹੋ ਰਹੀ ਅਣਦੇਖੀ ਨੂੰ ਲੈ ਕੇ ਚੁੱਪ ਕਿਉਂ ਧਾਰੀ ਹੋਈ ਹੈ।
100 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ
NEXT STORY