ਮੋਹਾਲੀ (ਜੱਸੋਵਾਲ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਇੱਥੇ 'ਨਵਜੀਵਨ' ਅਖਬਾਰ ਦੇ ਲਾਂਚ ਪ੍ਰੋਗਰਾਮ 'ਚ ਸ਼ਿਰੱਕਤ ਕਰਨ ਲਈ ਪੁੱਜੇ। ਇਸ ਮੌਕੇ ਰਾਹੁਲ ਗਾਂਧੀ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਮੌਜੂਦ ਸਨ, ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਇਸ ਸਮਾਗਮ 'ਚ ਨਹੀਂ ਪਹੁੰਚ ਸਕੇ। ਉੱਥੇ ਹੀ ਸਮਾਗਮ 'ਚ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਰੱਜ ਕੇ ਤਾਰੀਫ ਕੀਤੀ। ਉਨ੍ਹਾਂ ਕੀਤੀ ਕਿ ਡਾ. ਮਨਮੋਹਨ ਸਿੰਘ ਨੂੰ 'ਫਖਰ-ਏ-ਸਿੱਖ' ਕੌਮ ਹੀ ਨਹੀਂ, ਸਗੋਂ 'ਫਖਰ-ਏ-ਹਿੰਦੋਸਤਾਨ' ਵੀ ਕਿਹਾ ਜਾਣਾ ਚਾਹੀਦਾ ਹੈ। ਇਸ ਮੌਕੇ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਨਿਸ਼ਾਨਾ ਸਾਧਿਆ। ਸੁਨੀਲ ਜਾਖੜ ਨੇ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਪਰ ਕੇਂਦਰ ਦੀ ਮੋਦੀ ਸਰਕਾਰ ਅਜਿਹਾ ਹੀ ਕਰਨ 'ਚ ਲੱਗੀ ਹੋਈ ਹੈ।
ਤਿੰਨ ਦਿਨਾਂ ਦੀ ਸੇਵਾ ਤੋਂ ਬਾਅਦ ਸੁਣੋ ਕੀ ਬੋਲੇ ਬਾਦਲ .(ਵੀਡੀਓ)
NEXT STORY