ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ 'ਨਜ਼ਰੀਆ' ਬਦਲਣ ਦੀ ਸਲਾਹ ਦਿੱਤੀ ਹੈ। ਸੂਤਰਾਂ ਮੁਤਾਬਕ ਜਾਖੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਮੁੱਦਿਆਂ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਦੀਆਂ ਭਾਨਵਾਵਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਹੈ। ਜਾਖੜ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਹੈ ਕਿ ਜਿਸ ਨੂੰ ਵੀ ਪੰਜਾਬ ਭਾਜਪਾ ਦੇ ਨਵਾਂ ਪ੍ਰਧਾਨ ਥਾਪਿਆ ਜਾਵੇ, ਉਸ ਨੂੰ ਖ਼ੁਦਮੁਖ਼ਤਿਆਰੀ ਅਤੇ ਪੂਰੇ ਅਧਿਕਾਰ ਦਿੱਤੇ ਜਾਣ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੰਦ ਰਹਿਣਗੇ ਠੇਕੇ, ਇਨ੍ਹਾਂ ਦੁਕਾਨਾਂ ਲਈ ਵੀ ਸਖ਼ਤ ਹੁਕਮ ਜਾਰੀ
ਕੁਝ ਦਿਨ ਤੋਂ ਮੀਡੀਆ ਵਿਚ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਚੱਲ ਰਹੀਆਂ ਹਨ। ਹਾਲਾਂਕਿ ਉਨ੍ਹਾਂ ਨੇ ਆਪ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ, ਪਰ ਭਾਜਪਾ ਨੇ ਇਨ੍ਹਾਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ। ਇਸ ਵਿਚਾਲੇ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਜਾਖੜ ਨੇ ਸੂਬੇ ਪ੍ਰਤੀ ਪਾਰਟੀ ਅਤੇ ਕੇਂਦਰ ਦੇ ਨਜ਼ਰੀਏ ਵਿਚ ਤਬਦੀਲੀ ਲਿਆਉਣ ਵਿਚ ਅਸਮਰੱਥਾ ਦਾ ਹਵਾਲਾ ਦਿੰਦੇ ਹੋਏ ਸੂਬੇ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਬਾਰੇ ਦੱਸਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੇ ਪੰਜਾਬੀਆਂ ਬਾਰੇ ਫ਼ਿਰ ਵਿਗੜੇ ਕੰਗਨਾ ਦੇ ਬੋਲ! ਸ਼ਰੇਆਮ ਆਖ਼ ਗਈ ਇਹ ਗੱਲਾਂ (ਵੀਡੀਓ)
ਸੂਤਰਾਂ ਮੁਤਾਬਕ ਜਾਖੜ ਨੇ PM ਮੋਦੀ ਅਤੇ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਨਜ਼ਰੀਆ ਬਦਲਣ ਦੀ ਲੋੜ ਹੈ, ਨਜ਼ਾਰੇ ਆਪਣੇ ਆਪ ਬਦਲ ਜਾਣਗੇ। ਜਾਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਬੇਅਦਬੀ ਮਾਮਲੇ ਵਿਚ ਉਸ ਤੋਂ ਪੁੱਛਗਿੱਛ ਸਣੇ ਕਈ ਮੁੱਦੇ ਚੁੱਕੇ ਹਨ। ਪਾਰਟੀ ਸੂਤਰਾਂ ਮੁਤਾਬਕ ਸੁਨੀਲ ਜਾਖੜ ਲੰਮੇ ਸਮੇਂ ਤੋਂ ਪਾਰਟੀ ਦੇ ਕੁਝ ਫ਼ੈਸਲਿਆਂ ਦੇ ਖ਼ਿਲਾਫ਼ ਚੱਲ ਰਹੇ ਹਨ। ਫ਼ਰਵਰੀ ਵਿਚ ਕੇਂਦਰੀ ਮੰਤਰੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਚਰਚਾ ਵਿਚ ਸ਼ਾਮਲ ਨਾ ਕੀਤੇ ਜਾਣ ਤੋਂ ਜਾਖੜ ਦੀ ਭਾਜਪਾ ਨਾਲ ਨਾਰਾਜ਼ਗੀ ਸ਼ੁਰੂ ਹੋਈ ਸੀ। ਇਸ ਮਗਰੋਂ ਕਈ ਗੱਲਾਂ ਕਾਰਨ ਇਹ ਦੂਰੀਆਂ ਹੌਲੀ-ਹੌਲੀ ਹੋਰ ਵੱਧਦੀਆਂ ਗਈਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਇਕ ਗੁਰੂ ਰੰਧਾਵਾ ਦਾ ਭੱਖਿਆ ਮਾਮਲਾ, ਗੁੱਸੇ 'ਚ ਲੋਕਾਂ ਨੇ ਕਰ 'ਤਾ ਇਹ ਕਾਂਡ
NEXT STORY