ਚੰਡੀਗੜ੍ਹ: ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਨੀਲ ਜਾਖੜ ਕੁੱਝ ਸਮਾਂ ਪਹਿਲਾਂ ਹੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਮਗਰੋਂ ਹੁਣ ਸੁਨੀਲ ਜਾਖੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਤਿੱਖੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਹੈ ਕਿ ਉਹ ਸੂਬੇ ਵਿਚ ਵਿਰੋਧੀ ਧਿਰ ਦੀ ਭੂਮਿਕਾ ਵੀ ਨਹੀਂ ਨਿਭਾਅ ਪਾ ਰਹੀ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ 'ਖੁਸ਼ਖਬਰੀ', ਲੋਕਾਂ ਦੀ ਰੋਜ਼ਾਨਾ ਹੋਵੇਗੀ ਲੱਖਾਂ ਰੁਪਏ ਦੀ ਬਚਤ
ਕਾਂਗਰਸ ਵੱਲੋਂ ਉਨ੍ਹਾਂ ਉੱਪਰ ਕੱਸੇ ਜਾ ਰਹੇ ਤੰਜਾਂ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਸਿਰਫ਼ ਤੰਜ ਕੱਸਣ ਜੋਗੀ ਰਹਿ ਗਈ ਹੈ। ਕਾਂਗਰਸੀਆਂ ਕੋਲ ਜਿਹੜੀ ਵਿਰੋਧੀ ਧਿਰ ਵਜੋਂ ਲੋਕਾਂ ਦੀ ਆਵਾਜ਼ ਬਣਨ ਦੀ ਜ਼ਿੰਮੇਵਾਰੀ ਸੀ, ਉਹ ਆਪਣਾ ਆਪ ਨੂੰ ਬਚਾਉਣ ਲਈ ਚੁੱਪ ਧਾਰੀ ਬੈਠੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਖੜ੍ਹੇ ਹੋ ਕੇ ਕਾਂਗਰਸ ਦੇ ਸਾਰੇ ਆਗੂਆਂ ਨੇ ਕਿਹਾ ਸੀ ਕਿ ਇਨ੍ਹਾਂ ਸਾਰਿਆਂ ਨੇ ਘਪਲੇ ਕੀਤੇ ਹਨ, ਇਸ ਲਈ ਇਨ੍ਹਾਂ 'ਚੋਂ ਕੋਈ ਵੀ ਮੇਰੀਆਂ ਅੱਖਾਂ ਵਿਚ ਅੱਖਾਂ ਪਾ ਕੇ ਗੱਲ ਨਹੀਂ ਕਰ ਸਕਦਾ। ਇਸ 'ਤੇ ਸਾਰੇ ਕਾਂਗਰਸੀ ਆਗੂਆਂ ਨੇ ਅੱਖਾਂ ਨੀਵੀਆਂ ਕਰ ਲਈਆਂ। ਇਸ ਲਈ ਕਾਂਗਰਸ ਤੰਜ ਕੱਸੇ, ਪੰਜਾਬ ਵਿਚ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਭਾਜਪਾ ਨਿਭਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਕੂਲਾਂ ਤੇ ਅਧਿਆਪਕਾਂ ਦੇ ਕੰਮ ’ਚ ਆਵੇਗੀ ਤੇਜ਼ੀ : ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨੂੰ ਮਿਲੇ 9 ਨਵੇਂ ਬੀ. ਪੀ. ਈ. ਓਜ਼
NEXT STORY