ਜਲੰਧਰ (ਵੈੱਬ ਡੈਸਕ)- ਭਾਜਪਾ ਵੱਲੋਂ ਜਲੰਧਰ ਦੇ ਪਿੰਡ ਫੋਲੜੀਵਾਲ ਵਿਚ 'ਵਿਕਸਿਤ ਭਾਰਤ ਜੀ ਰਾਮ ਜੀ' ਯੋਜਨਾ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਪਿੰਡ ਵਿੱਚ ਇਕ ਚੌਪਾਲ ਲਗਾਈ ਗਈ ਹੈ, ਜਿਸ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਖ਼ੂਬ ਸ਼ਬਦੀ ਹਮਲੇ। ਜਾਖੜ ਨੇ ਕਿਹਾ ਕਿ ਗੈਂਗਸਟਰ ਹਰ ਰੋਜ਼ ਫੋਨ ਕਰਕੇ ਫਿਰੌਤੀ ਮੰਗ ਰਹੇ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਸਿਰਫ਼ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ।
ਇਹ ਵੀ ਪੜ੍ਹੋ: 'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਹੋਵੇਗੀ ਤਾਂ ਹੀ ਸੂਬਾ ਬਚੇਗਾ। ਸੁਨੀਲ ਜਾਖੜ ਨੇ ਕਿਹਾ ਕਿ ਤਰਨਤਾਰਨ ਚੋਣ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ 7 ਦਿਨਾਂ ਵਿਚ ਗੈਂਗਸਟਰ ਖ਼ਤਮ ਕਰ ਦਿਆਂਗੇ ਪਰ ਹੁਣ 7 ਦਿਨਾਂ ਵਿਚ 9 ਕਤਲ ਹੋ ਗਏ ਹਨ। ਜਾਖੜ ਨੇ ਕਿਹਾ ਕਿ ਆਏ ਦਿਨ ਗੈਂਗਸਟਰ ਫਿਰੌਤੀਆਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਕੋਈ ਯੁੱਧ ਨਹੀਂ ਚੱਲ ਰਿਹਾ, ਸਗੋਂ ਪੰਜਾਬ ਦੀ ਜਵਾਨੀ, ਕਿਸਾਨੀ ਵਿਰੁੱਧ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਇਕ ਦਿਨ ਪੰਜਾਬ ਨੂੰ ਲੈ ਡੁੱਬੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ। ਉਨ੍ਹਾਂ ਨੇ ਬਦਲਾਅ ਵੇਖ ਹੀ ਲਿਆ ਹੈ।
ਇਸ ਦੌਰਾਨ ਭਾਜਪਾ ਆਗੂਆਂ ਨੇ ਦੋਸ਼ ਲਾਇਆ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਕਾਂਗਰਸ ਇਸ ਯੋਜਨਾ ਨੂੰ ਲੈ ਕੇ ਜਨਤਾ ਵਿੱਚ ਝੂਠਾ ਪ੍ਰਚਾਰ ਕਰ ਰਹੀਆਂ ਹਨ। ਭਾਜਪਾ ਨੇਤਾ ਕੇ. ਡੀ. ਭੰਡਾਰੀ ਅਨੁਸਾਰ ਕਾਂਗਰਸ ਵੱਲੋਂ ਗੁਰਦਾਸਪੁਰ ਵਿੱਚ 'ਮਨਰੇਗਾ ਬਚਾਓ' ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਹਕੀਕਤ 'ਚ ਮਨਰੇਗਾ ਤਹਿਤ ਮਜ਼ਦੂਰਾਂ ਨਾਲ ਲਗਾਤਾਰ ਠੱਗੀ ਹੋ ਰਹੀ ਸੀ। ਉਨ੍ਹਾਂ ਕਿਹਾ ਕਿ 'ਜੀ ਰਾਮ ਜੀ ਯੋਜਨਾ' ਇਸੇ ਠੱਗੀ ਨੂੰ ਰੋਕਣ ਅਤੇ ਸਿਸਟਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਲਾਗੂ ਕੀਤੀ ਗਈ ਹੈ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਯੋਜਨਾ ਪੂਰੀ ਤਰ੍ਹਾਂ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਹੈ।
ਇਹ ਵੀ ਪੜ੍ਹੋ: Punjab: ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ! ਇਕ ਨੌਜਵਾਨ ਦੀ ਦਰਦਨਾਕ ਮੌਤ, ਸਿਰ ਤੋਂ ਲੰਘਿਆ ਟਰੱਕ
ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ:
ਸਿੱਧੀ ਅਦਾਇਗੀ
• ਮਜ਼ਦੂਰਾਂ ਦੀ ਮਿਹਨਤ ਦੀ ਕਮਾਈ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।
• ਇਸ ਕਦਮ ਨਾਲ ਵਿਚੋਲਿਆਂ ਵੱਲੋਂ ਪੈਸੇ ਹੜੱਪਣ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ।
•ਭਾਜਪਾ ਦਾ ਕਹਿਣਾ ਹੈ ਕਿ ਇਹ ਯੋਜਨਾ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਂਦੀ ਹੈ। ਭਾਜਪਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮ-ਭੁਲੇਖੇ ਵਿੱਚ ਨਾ ਆਉਣ ਅਤੇ ਯੋਜਨਾ ਦੀ ਅਸਲ ਜਾਣਕਾਰੀ ਨੂੰ ਸਮਝਣ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਮਿਆਂ ਲਈ Good News! ਕੀਤਾ ਗਿਆ ਰੈਗੂਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਨ ਸਭਾ 'ਚ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਵਾਲੇ ਵੀਡੀਓ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ
NEXT STORY