ਵੈੱਬ ਡੈਸਕ : ਪੰਜਾਬ ਵਿੱਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਹੋਰ ਭਖ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੁਤੰਤਰ ਮੀਡੀਆ ਦੀ ਆਵਾਜ਼ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ''ਜਦੋਂ ਸਮਾਂ ਮਾਰਦਾ ਹੈ ਤਾਂ ਬੰਦੇ ਦੀ ਮੱਤ ਮਾਰਦਾ ਹੈ'' ਅਤੇ ਅਜਿਹਾ ਹੀ ਕੁਝ ਮੌਜੂਦਾ ਸਰਕਾਰ ਨਾਲ ਹੋ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਸੁਨੀਲ ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ ਕੇਸਰੀ ਵਰਗੇ ਨਾਮੀ ਮੀਡੀਆ ਅਦਾਰੇ ਦੇ ਜਲੰਧਰ ਅਤੇ ਬਠਿੰਡਾ ਸਥਿਤ ਪ੍ਰੈੱਸਾਂ 'ਤੇ ਪੁਲਸ ਭੇਜ ਕੇ ਕੀਤੀ ਗਈ ਕਾਰਵਾਈ ਸਰਾਸਰ "ਗੁੰਡਾਗਰਦੀ" ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਸਾਰੀਆਂ ਲੋਕਤਾਂਤਰਿਕ ਮਰਿਆਦਾਵਾਂ ਭੁੱਲ ਚੁੱਕੀ ਹੈ। ਜਾਖੜ ਅਨੁਸਾਰ, ਪਹਿਲਾਂ ਪੱਤਰਕਾਰਾਂ 'ਤੇ ਪਰਚੇ ਦਰਜ ਕੀਤੇ ਗਏ ਅਤੇ ਹੁਣ ਅਦਾਰਿਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਨੂੰ 'ਪੁਲਸ ਰਾਜ' ਨਹੀਂ ਬਣਾਉਣਾ ਚਾਹੀਦਾ। ਮੀਡੀਆ ਦੀ ਆਜ਼ਾਦੀ 'ਤੇ ਹੋ ਰਹੇ ਇਸ ਹਮਲੇ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ 17 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨੂੰ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਏਗਾ।
ਮਾਨ ਸਰਕਾਰ ਦੀ ਕਾਰਵਾਈ ਮੀਡੀਆ ਦੀ ਆਜ਼ਾਦੀ 'ਤੇ ਹਮਲਾ : ਹਰਸਿਮਰਤ ਕੌਰ ਬਾਦਲ
NEXT STORY